ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ,ਬੋਲੇ ਪੰਜਾਬ ਬਿਊਰੋ :
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੁੰਡੇ ਹਲਾਲ ਵਿੱਚ ਲੰਘੀ ਰਾਤ ਖੇਤਾਂ ਵਿੱਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰ ਕੇ ਟਰੈਕਟਰ ਰਾਹੀਂ ਲਿੰਕ ਸੜਕ ’ਤੇ ਚੜ ਰਹੇ ਟਰੈਕਟਰ ਉੱਪਰ ਅਚਾਨਕ ਬਿਜਲੀ ਦੀ ਤਾਰ ਡਿੱਗਣ ਨਾਲ ਟਰੈਕਟਰ ਸਵਾਰ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ।
ਜਿਸ ਵਿੱਚੋਂ 21 ਸਾਲਾ ਨੌਜਵਾਨ ਮਜ਼ਦੂਰ ਆਕਾਸ਼ਦੀਪ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ ਵਿੱਚ ਜ਼ਖਮੀ ਦੂਜੇ ਦੋ ਨੌਜਵਾਨਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਚੁੱਕੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਮਜ਼ਦੂਰ, ਬੇਹੱਦ ਗਰੀਬ ਪਰਿਵਾਰ ਨਾਲ ਸੰਬੰਧਿਤ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੁਆਵਜੇ ਦੀ ਮੰਗ ਕੀਤੀ ਹੈ।