ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ
ਤਰਨਤਾਰਨ, 12 ਨਵੰਬਰ,ਬੋਲੇ ਪੰਜਾਬ ਬਿਊਰੋ :
ਇੱਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦੀ ਤਰਨਤਾਰਨ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ 9 ਐਮਐਮ ਗਲੌਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ।
ਜਾਣਕਾਰੀ ਅਨੁਸਾਰ ਦੇਰ ਰਾਤ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲੋੜੀਂਦਾ ਮੁਲਜ਼ਮ ਯੋਧਬੀਰ ਸਿੰਘ ਉਰਫ਼ ਯੋਧਾ ਵਾਸੀ ਪਿੰਡ ਅਲਾਦੀਨਪੁਰ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਦੀ ਨੀਅਤ ਨਾਲ ਇਲਾਕੇ ਵਿੱਚ ਘੁੰਮ ਰਿਹਾ ਹੈ।
ਇਸੇ ਦੌਰਾਨ ਐਸਐਸਪੀ ਅਭਿਨਿਊ ਰਾਣਾ ਦੇ ਹੁਕਮਾਂ ’ਤੇ ਪੁਲੀਸ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਲੋੜੀਂਦਾ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਬਾ ਵਾਸੀ ਅਲਾਦੀਨਪੁਰ ਦਾ ਸਾਥੀ ਹੈ ਅਤੇ ਉਸ ਦੇ ਕਹਿਣ ’ਤੇ ਉਹ ਵੱਖ-ਵੱਖ ਨਾਮੀ ਵਿਅਕਤੀਆਂ ਤੋਂ ਫਿਰੌਤੀ ਮੰਗਣ ਦਾ ਕੰਮ ਕਰਦਾ ਸੀ।