ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ

ਪੰਜਾਬ

ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ


ਮਾਨਸਾ, 12 ਨਵੰਬਰ,ਬੋਲੇ ਪੰਜਾਬ ਬਿਊਰੋ ;


ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।