ਸੁਪਰੀਮ ਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾਈ
ਚੰਡੀਗੜ੍ਹ, 12 ਨਵੰਬਰ,ਬੋਲੇ ਪੰਜਾਬ ਬਿਊਰੋ ;
ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।ਸੁਪਰੀਮ ਕੋਰਟ ਨੇ ਹੁਕਮ ਵਿਚ ਕਿਹਾ ਹੈ ਕਿ ਇਸ ‘ਤੇ ਸਜ਼ਾ ਯੋਗ ਕਾਰਵਾਈ ਨਾ ਕੀਤੀ ਜਾਵੇ। ਨਾਲ ਹੀ ਚਾਹਲ ਨੂੰ ਕਿਹਾ ਗਿਆ ਹੈ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ। ਉੱਥੇ ਹੀ ਪੰਜਾਬ ਸਰਕਾਰ ਤੋਂ ਚਾਰ ਹਫਤੇ ਵਿਚ ਜਵਾਬ ਮੰਗਿਆ ਗਿਆ ਹੈ।ਦੱਸਣਯੋਗ ਹੈ ਕਿ 25 ਅਕਤੂਬਰ ਨੂੰ ਉਨ੍ਹਾਂ ਦੇ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।
ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਹਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ਵਿਚ ਸਹਿਯੋਗ ਦੇ ਲਈ ਤਿਆਰ ਹਨ। ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਅਕਤੂਬਰ ਨੂੰ ਜਮਾਨਤ ਅਰਜੀ ਖਾਰਿਜ ਕਰ ਦਿੱਤੀ ਸੀ।