ਵਿਦਿਆਰਥੀ ਆਪਣੇ ਉਦੇਸ਼ ਲਈ ਜਨੂੰਨ ਨਾਲ ਮਿਹਨਤ ਕਰਨ: ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ
ਰਾਜਪੁਰਾ 12 ਨਵੰਬਰ ,ਬੋਲੇ ਪੰਜਾਬ ਬਿਊਰੋ ;
ਵਿਦਿਆਰਥੀ ਆਪਣੇ ਜੀਵਨ ਦੇ ਉਦੇਸ਼ ਨੂੰ ਗਾਇਡ ਅਧਿਆਪਕ ਨਾਲ ਸਾਂਝਾ ਕਰਕੇ ਸਹੀ ਸੇਧ ਲੈ ਸਕਦੇ ਹਨ। ਉਦੇਸ਼ ਨੂੰ ਪੂਰਾ ਕਰਨ ਲਈ ਲਗਨ ਅਤੇ ਸਖਤ ਮਿਹਨਤ ਦੀ ਲੋੜ ਹੁੰਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਨੇ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਵਿਖੇ ਵਿਦਿਆਰਥੀਆਂ ਨੂੰ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸੰਬੋਧਨ ਕਰਦਿਆਂ ਕੀਤਾ। ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਧੀਨ ਸਟੇਟ ਗਾਈਡੈਂਸ ਅਤੇ ਕਾਊਂਸਲਿੰਗ ਸੈੱਲ ਦੇ ਇੰਚਾਰਜ ਡਾ: ਸ਼ਰੂਤੀ ਸ਼ੁਕਲਾ ਦੇ ਦਿਸ਼ਾ ਨਿਰਦੇਸ਼ ਅਤੇ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ 16 ਬਲਾਕਾਂ ਵਿੱਚ ਮਾਸ ਕਾਊਂਸਲਿੰਗ ਪ੍ਰੋਗਰਾਮ 2024 ਤਹਿਤ ਹਜ਼ਾਰਾਂ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਬਲਾਕ ਕਾਊਂਸਲਰਾਂ ਦੀ ਟੀਮ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਉਦੇਸ਼ਾਂ, ਉਦੇਸ਼ਾਂ ਦੀ ਪ੍ਰਾਪਤੀ ਲਈ ਅਕਾਦਮਿਕ ਅਤੇ ਵੋਕੇਸ਼ਨਲ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਇਹਨਾਂ ਪ੍ਰੀਖਿਆਵਾਂ ਦੀ ਤਿਆਰੀ, ਸਵੈ ਰੋਜ਼ਗਾਰ ਦੇ ਮੌਕਿਆਂ ਲਈ ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਪਟਿਆਲਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦੇ ਰਹੀ ਹੈ। ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨੇ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਵਿੱਚ ਦੌਰਾ ਕਰਨ ਦੇ ਨਾਲ ਨਾਲ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਵਿਖੇ ਵੀ ਵਿਦਿਆਰਥੀਆਂ ਨਾਲ ਵੱਖ-ਵੱਖ ਕਿੱਤਿਆਂ ਸੰਬੰਧੀ ਗੱਲਬਾਤ ਕੀਤੀ। ਇਸ ਮੌਕੇ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਦੀ ਪ੍ਰਿੰਸੀਪਲ ਪੂਨਮ ਕੁਮਾਰੀ, ਸਕੰਸਸਸ ਕਾਲਕਾ ਰੋਡ ਦੀ ਪ੍ਰਿੰਸੀਪਲ ਡਾ: ਨਰਿੰਦਰ ਕੌਰ, ਬਲਾਕ ਕਾਊਂਸਲਰ ਬਲਾਕ ਰਾਜਪੁਰਾ-1 ਮਨਜੀਤ ਸਿੰਘ ਲੈਕਚਰਾਰ ਪੰਜਾਬੀ ਸਸਸਸ ਕਪੂਰੀ, ਰਾਜਿੰਦਰ ਸਿੰਘ ਚਾਨੀ ਸਸ ਮਾਸਟਰ ਸਹਸ ਰਾਜਪੁਰਾ ਟਾਊਨ, ਡਾ: ਜੱਜ ਸਿੰਘ ਸਕੂਲ ਕਾਊਂਸਲਰ, ਲੈਕਚਰਾਰ ਨੀਰਜ ਕੁਮਾਰ, ਨੀਤੂ ਖੰਨਾ, ਲੈਕਚਰਾਰ ਕੁਲਬੀਰ ਸਿੰਘ, ਅਸ਼ਵਨੀ ਕੁਮਾਰ, ਲੈਕਚਰਾਰ ਪ੍ਰਦੀਪ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ।