ਓਲੰਪੀਅਨ ਆਕਾਸ਼ਦੀਪ ਤੇ ਮੋਨਿਕਾ ਜਲਦ ਵਿਆਹ ਦੇ ਬੰਧਨ ਵਿੱਚ ਬੱਝਣਗੇ

ਚੰਡੀਗੜ੍ਹ

ਓਲੰਪੀਅਨ ਆਕਾਸ਼ਦੀਪ ਤੇ ਮੋਨਿਕਾ ਜਲਦ ਵਿਆਹ ਦੇ ਬੰਧਨ ਵਿੱਚ ਬੱਝਣਗੇ


ਚੰਡੀਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਓਲੰਪੀਅਨ ਆਕਾਸ਼ਦੀਪ ਸਿੰਘ ਅਤੇ ਹਰਿਆਣਾ ਦੀ ਹਾਕੀ ਖਿਡਾਰਨ ਮੋਨਿਕਾ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਦੀ ਮੰਗਣੀ ਲੁਧਿਆਣਾ ਹਾਈਵੇਅ ‘ਤੇ ਸਥਿਤ ਕਲੱਬ ‘ਚ ਹੋਈ ਸੀ। ਮੋਨਿਕਾ ਮੂਲ ਰੂਪ ਤੋਂ ਹਰਿਆਣਾ ਦੇ ਸੋਨੀਪਤ ਦੇ ਗੋਹਾਨਾ ਦੇ ਪਿੰਡ ਗਾਮੜੀ ਦੀ ਰਹਿਣ ਵਾਲੀ ਹੈ। ਜਦੋਂਕਿ ਅਕਾਸ਼ਦੀਪ ਸਿੰਘ ਤਰਨਤਾਰਨ ਦੇ ਖਡੂਰ ਸਾਹਿਬ ਦੇ ਪਿੰਡ ਵੀਰੋਵਾਲ ਦਾ ਰਹਿਣ ਵਾਲਾ ਹੈ। 
ਦੋਵੇਂ ਖਿਡਾਰੀ ਦੋ ਦਿਨ ਬਾਅਦ 15 ਨਵੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਦੀ ਰਸਮ ਮੋਹਾਲੀ ਦੇ ਲਾਂਡਰਾ-ਸਰਹਿੰਦ ਹਾਈਵੇ ‘ਤੇ ਸਥਿਤ ਇਕ ਨਿੱਜੀ ਰਿਜ਼ੋਰਟ ‘ਚ ਹੋਵੇਗੀ। ਸਮਾਗਮ ਵਿੱਚ ਹਾਕੀ ਜਗਤ ਦੇ ਕਈ ਨਾਮੀ ਖਿਡਾਰੀ ਅਤੇ ਅਧਿਕਾਰੀ ਸ਼ਿਰਕਤ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।