ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਵਾਪਸ ਕੀਤੀ

ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਵਾਪਸ ਕੀਤੀ


ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ :


ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z ਸੁਰੱਖਿਆ ਛੱਡ ਦਿੱਤੀ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z ਸੁਰੱਖਿਆ ਵਾਪਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ।
ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z ਸਕਿਓਰਿਟੀ ਵਾਪਸ ਲੈ ਲਈ ਹੈ। ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z ਸੁਰੱਖਿਆ ਦਿੱਤੀ ਗਈ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।