ਫਿਲੌਰ ਨੇੜੇ ਸੰਘਣੀ ਧੁੰਦ ਕਾਰਨ ਬੱਸ ਅਤੇ ਟਰੱਕ ਵਿਚਾਲੇ ਟੱਕਰ, ਕਈ ਜ਼ਖਮੀ
ਫਿਲੌਰ, 13 ਨਵੰਬਰ,ਬੋਲੇ ਪੰਜਾਬ ਬਿਊਰੋ :
ਫਿਲੌਰ ਨੇੜੇ ਸੰਘਣੀ ਧੁੰਦ ਕਾਰਨ ਟੂਰਿਸਟ ਬੱਸ ਅਤੇ ਟਰੱਕ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ।ਘਟਨਾ ਫਿਲੌਰ ਦੀ ਦੱਸੀ ਜਾ ਰਹੀ ਹੈ, ਜਿੱਥੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਟੂਰਿਸਟ ਬੱਸ ‘ਚ ਮੌਜੂਦ ਯਾਤਰੀ ਅਤੇ ਡਰਾਈਵਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਬੱਸ ਅਤੇ ਟਰੱਕ ਪੂਰੀ ਤਰ੍ਹਾਂ ਨੁਕਸਾਨੇ ਗਏ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਵੀ ਸੰਘਣੀ ਧੁੰਦ ਕਾਰਨ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਤੋਂ ਆ ਰਹੀ ਪੀ.ਆਰ.ਟੀ.ਸੀ. ਬੱਸ ਅਤੇ ਡੀ.ਏ.ਪੀ. ਖਾਦ ਨਾਲ ਭਰੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਸੀ।