ਜ਼ਿਲ੍ਹਾ ਪੁਲਿਸ ਵਲੋਂ ਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਪਿੰਡ ਸਵਾੜਾ ਵਿਖੇ ਸੈਮੀਨਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ,14 ਨਵੰਬਰ, ਬੋਲੇ ਪੰਜਾਬ ਬਿਊਰੋ ;
ਜ਼ਿਲ੍ਹਾ ਪੁਲਿਸ ਵਲੋਂ ਟਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਅੱਜ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਪਿੰਡ ਸਵਾੜਾ, ਲਾਂਡਰਾ ਰੋਡ ਤਹਿਸੀਲ ਖਰੜ੍ਹ ਜਿਲ੍ਹਾ ਐਸ਼ਏ਼ਐਸ਼ ਨਗਰ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ, ਟਰੈਫਿਕ ਨਿਯਮਾ ਦੀ ਪਾਲਣਾ ਕਰਨ ਅਤੇ ਖੇਡਾ ਵੱਲ ਜਾਣ ਲਈ ਪ੍ਰੇਰਿਤ ਕੀਤਾ ਗਿਆ। 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਂਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾ਼ ਸੁਖਵਿੰਦਰ ਸਿੰਘ ਢਿੱਲੋਂ ਅਤੇ ਹੋਰ ਅਧਿਆਪਕਾ ਦੀਆ ਕੋਸ਼ਿਸ਼ਾਂ ਸਦਕਾ ਵਿਦਿਆਥੀਆ ਨੂੰ ਹੈਲਥ ਸੈਫਟੀ ਐਂਡ ਅਵੇਰਨੈਸ ਮਿ੪ਨ ਦੇ ਤਹਿਤ ਨਸ਼ਿਆ ਤੋਂ ਹੋਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਵੀ ਸਮਝਾਇਆ ਗਿਆ। ਇਸ ਸੈਮੀਨਾਰ ਨੇ ਵਿਦਿਆਰਥੀਆ ਵਿੱਚ ਇੱਕ ਨਵੀ ਜਾਗਰੂਕਤਾ ਦਾ ਭਾਵ ਪੈਦਾ ਕੀਤਾ ਜਿਸ ਨਾਲ ਉਹ ਸਮਾਜ ਵੱਲ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਸਹੀ ਜੀਵਨ ਜੀ ਸਕਨਗੇ।
ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟਰੈਫਿਕ ਨੇ ਅੰਤ ਵਿੱਚ ਮੈਰਾਥਨ ਦੌੜ ਦੇ ਜੈਤੂ ਖਿਡਾਰੀਆ ਨੂੰ ਮੈਡਲਾ ਨਾਲ ਸਨਮਾਨਿਤ ਕੀਤਾ ਅਤੇ ਸਾਰੇ ਵਿਦਿਆਰਥੀਆ ਨੂੰ ਖੇਡਾ ਵੱਲ ਜਾਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆ ਨੂੰ ਸਮਝਾਇਆ ਗਿਆ ਕਿ ਤੁਸੀ ਆਪਣੇ ਪਰਿਵਾਰਕ ਮੈਬਰਾ ਨੂੰ ਇਸ ਸੈਮੀਨਾਰ ਤੋਂ ਮਿੱਲੀ ਸਿੱਖੀਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਬਰਾ ਨੂੰ ਸ਼ਰਾਬ ਪੀ਼ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟਰੈਫਿਕ ਨਿਯਮਾ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।