ਪੰਜਾਬ ਤੋਂ ਚੱਲਣ ਵਾਲੀਆਂ 14 ਟਰੇਨਾਂ ਰੱਦ

ਪੰਜਾਬ

ਪੰਜਾਬ ਤੋਂ ਚੱਲਣ ਵਾਲੀਆਂ 14 ਟਰੇਨਾਂ ਰੱਦ


ਲੁਧਿਆਣਾ, 14 ਨਵੰਬਰ,ਬੋਲੇ ਪੰਜਾਬ ਬਿਊਰੋ :


ਰੇਲ ਯਾਤਰੀਆਂ ਲਈ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਆਉਣ-ਜਾਣ ਵਾਲੀਆਂ 14 ਦੇ ਕਰੀਬ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ 15 ਨਵੰਬਰ ਤੋਂ 31 ਦਸੰਬਰ ਤੱਕ 14 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪਲੇਟਫਾਰਮ ਨੰਬਰ 6 ਅਤੇ 7 ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਉਕਤ ਪਲੇਟਫਾਰਮ ਕਰੀਬ 47 ਦਿਨਾਂ ਤੱਕ ਬੰਦ ਰਹਿਣਗੇ ਅਤੇ ਇਨ੍ਹਾਂ ਦੋਵਾਂ ਪਲੇਟਫਾਰਮਾਂ ‘ਤੇ ਕੋਈ ਵੀ ਰੇਲਗੱਡੀ ਨਹੀਂ ਆਵੇਗੀ ਅਤੇ ਜਿਵੇਂ ਹੀ ਉਸਾਰੀ ਦਾ ਕੰਮ ਪੂਰਾ ਹੋਵੇਗਾ 14 ਟਰੇਨਾਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ।
ਜਾਣਕਾਰੀ ਦਿੰਦਿਆਂ ਰੇਲਵੇ ਨੇ ਦੱਸਿਆ ਕਿ ਲੁਧਿਆਣਾ-ਫ਼ਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਚੰਡੀਗੜ੍ਹ-ਫ਼ਿਰੋਜ਼ਪੁਰ, ਹਿਸਾਰ-ਲੁਧਿਆਣਾ, ਜਾਖਲ-ਲੁਧਿਆਣਾ, ਹਿਸਾਰ-ਲੁਧਿਆਣਾ, ਚੁਰੂ-ਲੁਧਿਆਣਾ ਅਤੇ ਲੁਧਿਆਣਾ-ਹਿਸਾਰ 47 ਦਿਨਾਂ ਲਈ ਰੱਦ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।