ਸਾਬਕਾ ਐਸਐਚਓ ਵੱਲੋਂ ਗੋਲੀ ਮਾਰ ਕੇ ਆਤਮ ਹੱਤਿਆ
ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ:
ਅੰਮ੍ਰਿਤਸਰ ‘ਚ ਸਾਬਕਾ ਐਸਐਚਓ ਸੁਖਜਿੰਦਰ ਸਿੰਘ ਰੰਧਾਵਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿਛਲੇ ਲੰਮੇ ਸਮੇਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਡਿਪਰੈਸ਼ਨ ਦਾ ਸ਼ਿਕਾਰ ਸਨ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਗੋਲੀ ਕੇ ਖੁਦਕੁਸ਼ੀ ਕਰ ਲਈ ਗਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਰੰਧਾਵਾ ਦੇ ਦੋ ਪੁੱਤਰ ਹਨ। ਜਿਨ੍ਹਾਂ ਵਿੱਚੋਂ ਇੱਕ ਪੁੱਤਰ ਅਮਨਦੀਪ ਸਿੰਘ ਸੀਆਈਏ ਸਟਾਫ਼ ਵਿੱਚ ਤਾਇਨਾਤ ਹੈ। ਰੰਧਾਵਾ ਖ਼ਿਲਾਫ਼ ਕਈ ਮਾਮਲਿਆਂ ਵਿੱਚ ਵਿਭਾਗੀ ਜਾਂਚ ਚੱਲ ਰਹੀ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।