ਸੜਕ ਹਾਦਸੇ ‘ਚ ਮੈਡੀਕਲ ਸਟੋਰ ਮਾਲਕ ਦੀ ਮੌਤ

ਪੰਜਾਬ

ਸੜਕ ਹਾਦਸੇ ‘ਚ ਮੈਡੀਕਲ ਸਟੋਰ ਮਾਲਕ ਦੀ ਮੌਤ


ਜਲੰਧਰ, 14 ਨਵੰਬਰ,ਬੋਲੇ ਪੰਜਾਬ ਬਿਊਰੋ :


ਸ਼ਹਿਰ ‘ਚ ਦੇਰ ਰਾਤ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੈਡੀਕਲ ਸਟੋਰ ਮਾਲਕ ਸੌਰਵ ਦੂਆ ਦੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ।
ਮ੍ਰਿਤਕ ਸੌਰਵ ਦੂਆ ਜੋ ਕਿ ਪਰੂਥੀ ਹਸਪਤਾਲ ਦੇ ਅੰਦਰ ਦਵਾਈਆਂ ਦੀ ਦੁਕਾਨ ਕਰਦਾ ਸੀ, ਦੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੌਰਵ ਰਾਤ ਨੂੰ ਹਸਪਤਾਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੀ ਐਕਟਿਵਾ ‘ਤੇ ਘਰ ਪਰਤ ਰਿਹਾ ਸੀ ਕਿ ਰਸਤੇ ‘ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਇਕ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।