ਪਾਕਿਸਤਾਨੀ ਫੌਜ ਵੱਲੋਂ 12 ਅੱਤਵਾਦੀ ਮਾਰਨ ਦਾ ਦਾਅਵਾ
ਇਸਲਾਮਾਬਾਦ, 15 ਨਵੰਬਰ,ਬੋਲੇ ਪੰਜਾਬ ਬਿਊਰੋ :
ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਹੈ ਕਿ ਦੋ ਮੁਹਿੰਮਾਂ ’ਚ 12 ਅੱਤਵਾਦ ਮਾਰੇ ਹਨ। ਪਾਕਿਸਤਾਨੀ ਫੌਜ ਦੀ ਮੀਡੀਆ ਸ਼ਾਖਾ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐੱਸਪੀਆਰ) ਨੇ ਕਿਹਾ ਹੈ ਕਿ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਸੂਬਿਆਂ ’ਚ ਮੁਹਿੰਮ ਚਲਾਈ। ਬਲੋਚਿਸਤਾਨ ਦੇ ਕੇਚ ਜ਼ਿਲ੍ਹੇ’ਚ ਮੁਕਾਬਲੇ ’ਚ ਚਾਰ ਅੱਤਵਾਦੀ ਮਾਰੇ ਗਏ। ਖੈਬਰ ਪਖਤੂਨਖਵਾ ਸੂਬੇ ਦੇ ਉੱਤਰ ਵਜ਼ੀਰਿਸਤਾਨ ਜ਼ਿਲ੍ਹੇ ’ਚ ਚਲਾਈ ਜਾ ਰਹੀ ਮੁਹਿੰਮ ’ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ’ਤੇ ਹਮਲਾ ਕੀਤਾ।
ਅੱਠ ਅੱਤਵਾਦੀ ਮਾਰੇ ਗਏ ਅਤੇ ਛੇ ਜ਼ਖ਼ਮੀ ਹੋ ਗਏ। ਓਧਰ ਖੈਬਰ ਪਖਤੂਨਖਵਾ ਸੂਬੇ ਦੇ ਮੀਰ ਅਲੀ ਸ਼ਹਿਰ ਪਾਕਿਸਤਾਨੀ ਤਾਲਿਬਾਨ ਦੇ ਪੁਰਾਣੇ ਗੜ੍ਹ ’ਚ ਵੀਰਵਾਰ ਨੂੰ ਸ਼ਕਤੀਸ਼ਾਲੀ ਧਮਾਕੇ ਕਾਰਨ ਇਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਦੋ ਬੱਚਿਆਂ ਦੀ ਮੌਤ ਹੋ ਗਈ। ਧਮਾਕੇ ’ਚ ਹੋਰ ਕੁਝ ਲੋਕ ਜ਼ਖਮੀ ਵੀ ਹੋਏ ਹਨ। ਪੁਲਿਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।