ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ

ਪੰਜਾਬ

ਟੈਂਪੂ ਟਰੈਵਲਰ ਅਤੇ ਆਟੋ ਚਾਲਕ ਵਿਚਕਾਰ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ


ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ :


ਜਲੰਧਰ ਸ਼ਹਿਰ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਨਕੋਦਰ ਰੋਡ ‘ਤੇ ਟੀ.ਵੀ. ਟਾਵਰ ਦੇ ਕੋਲ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਟੈਂਪੂ ਟਰੈਵਲਰ ਅਤੇ ਇੱਕ ਆਟੋ ਚਾਲਕ ਵਿਚਕਾਰ ਜ਼ਬਰਦਸਤ ਟੱਕਰ ਹੋਣ ਦੀ ਸੂਚਨਾ ਹੈ। ਹਾਦਸੇ ‘ਚ ਟੈਂਪੂ ਟਰੈਵਲਰ ‘ਚ ਸਵਾਰ 12-13 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਆਟੋ ਚਾਲਕ ਦੀ ਲੱਤ ਟੁੱਟ ਗਈ। ਦੱਸਿਆ ਜਾ ਰਿਹਾ ਹੈ ਕਿ ਆਟੋ ਨਾਲ ਟਕਰਾਉਣ ਤੋਂ ਬਾਅਦ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਖੇਤਾਂ ‘ਚ ਜਾ ਵੜਿਆ ਅਤੇ ਹਾਦਸੇ ‘ਚ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।