ਪੰਜਾਬ ਪੁਲਸ ਵੱਲੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਪੰਜਾਬ

ਪੰਜਾਬ ਪੁਲਸ ਵੱਲੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰਾਂ ਸਮੇਤ 2 ਵਿਅਕਤੀ ਗ੍ਰਿਫਤਾਰ


ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ ;


ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਐਕਸ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 2 ਵਿਅਕਤੀਆਂ ਕੋਲੋਂ 8.275 ਕਿਲੋ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ, 4 ਪਿਸਤੌਲ, 17 ਕਾਰਤੂਸ ਬਰਾਮਦ ਕੀਤੇ ਹਨ। ਇਨ੍ਹਾਂ ਖਿਲਾਫ਼ PS ਇਸਲਾਮਾਬਾਦ ਵਿਖੇ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਅਤੇ ਪਿਛਲੇ ਅਤੇ ਅਗਲੇਰੇ ਸਬੰਧਾਂ ਦੀ ਜਾਂਚ ਚੱਲ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।