ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ‘ਚ ਉਮੜਿਆ ਸੰਗਤਾਂ ਦਾ ਸੈਲਾਬ
ਅੰਮ੍ਰਿਤਸਰ, 15 ਨਵੰਬਰ,ਬੋਲੇ ਪੰਜਾਬ ਬਿਊਰੋ :
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਪੰਜਾਬ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਪਰਵ ਦੇ ਮੌਕੇ ‘ਤੇ ਮੱਥਾ ਟੇਕਣ ਲਈ ਸਵੇਰ ਤੋਂ ਹੀ ਸੰਗਤਾਂ ਨੇ ਗੁਰਦੁਆਰਿਆਂ ‘ਚ ਨਤਮਸਤਕ ਹੋਈਆਂ।
ਗੁਰਪਰਵ ਮੌਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ 1.25 ਲੱਖ ਤੋਂ ਵੱਧ ਸੰਗਤਾਂ ਨੇ ਮੱਥਾ ਟੇਕਿਆ। ਬਾਬੇ ਨਾਨਕ ਦੇ 555ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ 50 ਕੁਇੰਟਲ ਦੇਸੀ-ਵਿਦੇਸ਼ੀ ਫੁੱਲਾਂ ਦੀ ਮਹਿਕ ਨਾਲ ਮਹਿਕ ਰਿਹਾ ਹੈ।
ਅੰਮ੍ਰਿਤਸਰ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਕੜਾਕੇ ਦੀ ਠੰਡ ਵਿੱਚ ਸਵੇਰੇ 5 ਵਜੇ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਖਾਲਸਾ ਯੂਨੀਵਰਸਿਟੀ, ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਤੋਂ ਇਲਾਵਾ ਸੈਂਕੜੇ ਬੱਚਿਆਂ ਨੇ ਸ਼ਮੂਲੀਅਤ ਕੀਤੀ।
ਇਸੇ ਤਰ੍ਹਾਂ ਪੰਜਾਬ ਦੇ ਨਾਲ ਨਾਲ ਸੰਸਾਰ ਭਰ ਵਿੱਚ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।