ਦਿ ਰੌਇਲ ਗਲੋਬਲ ਸਕੂਲ ਵਿਖੇ ਗੁਰਪੁਰਬ ਮਨਾਇਆ ਗਿਆ

ਚੰਡੀਗੜ੍ਹ

ਸਾਨੂੰ ਰਲ ਮਿਲ ਕੇ ਹਵਾ, ਪਾਣੀ ਤੇ ਆਵਾਜ਼ ਦਾ ਪ੍ਰਦੂਸ਼ਣ ਘਟਾਉਣਾ ਚਾਹੀਦਾ ਹੈ: ਏਕਮਜੀਤ ਸੋਹਲ



ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ):

ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ ਮਾਨਸਾ ਮੁੱਖ ਮਾਰਗ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ । ਸਮੂਹ ਵਿਦਿਆਰਥੀਆਂ ਨੇ ਸਮੂਹ ਸਟਾਫ਼ ਨਾਲ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ। ਗੁਰੂ ਜੀ ਦੇ ਜੀਵਣ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਗੁਰੂ ਜੀ ਦੇ ਜਨਮ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਸਕੂਲ ਮੁਖੀ ਸ੍ਰੀਮਤੀ ਹਰਦੇਵ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੂੰ ਪਿਆਰ, ਦਇਆ ਅਤੇ ਏਕਤਾ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਬਲਕਿ ਸਭ ਧਰਮਾਂ ਦੇ ਸਾਂਝੇ ਗੁਰੂ ਹਨ । ਉਹਨਾਂ ਨੇ ਮਾਨਵਤਾ ਦੀ ਭਲਾਈ ਲਈ ਅਤੇ ਖਾਸ ਤੌਰ ਤੇ ਇਸਤਰੀ ਜਾਤੀ ਲਈ ਆਵਾਜ਼ ਚੁੱਕੀ ਸੀ।
ਸਕੂਲ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਗਿਆਨ ਦਾ ਚਾਨਣ ਫੈਲਾਉੰਦੇ ਹੋਏ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹਵਾ, ਪਾਣੀ ਤੇ ਆਵਾਜ਼ ਦਾ ਵੱਧ ਰਿਹਾ ਪ੍ਰਦੂਸ਼ਣ ਘਟਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *