ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ

ਪੰਜਾਬ

ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ


ਸ੍ਰੀ ਚਮਕੌਰ ਸਾਹਿਬ,16, ਨਵੰਬਰ ,ਬੋਲੇ ਪੰਜਾਬ ਬਿਊਰੋ :

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਜ਼ਿਲ੍ਹਾਂ ਰੋਪੜ ਦੇ ਪ੍ਰਧਾਨ ਮਲਾਗਰ ਸਿੰਘ ਖਮਾਣੋ, ਜਨਰਲ ਸਕੱਤਰ ਮਾਸਟਰ ਗਿਆਨ ਚੰਦ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ ਜਨ ਸਕੱਤਰ ਅਮਰੀਕ ਸਿੰਘ ਰਾਜਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਦੇ ਪ੍ਰਧਾਨ ਜਗਤਾਰ ਸਿੰਘ ਰੱਤੋ ਡੀਐਮਐਫ ਦੇ ਆਗੂ ਸੁਖਰਾਮ ਕਾਲੇਵਾਲ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਆਗੂ ਹਰਜੀਤ ਕੌਰ ਸਮਰਾਲਾ, ਇਫਟੂ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਆਗੂ ਆਦਿ ਆਗੂਆਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੀ ਅਗਵਾਈ ਵਿੱਚ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਨਾ ਕਰਨ ,ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਭੱਜਣ ਵਿਰੁੱਧ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਸਥਾਨ ਦੇ ਨੇੜੇ ਮੁੱਖ ਮੰਤਰੀ ਨੂੰ ਮਿਲਣ ਦੀ ਮੰਗ ਕਰਦੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ 28 ਆਗੂਆਂ ਤੇ ਜਬਰ ਕਰਨ ਅਤੇ ਗ੍ਰਿਫਤਾਰ ਕਰਨ ਦੀ ਬਰਨਾਲਾ ਪੁਲਿਸ ਪ੍ਰਸ਼ਾਸਨ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਇਹਨਾਂ ਕਿਹਾ ਕਿ ਪੰਜਾਬ ਦੀ ਸਰਕਾਰ ਇੱਕ ਪਾਸੇ ਸਿੱਖਿਆ ਨੂੰ ਮਾਡਲ ਦੱਸ ਰਹੀ ਹੈ ਅਤੇ ਦੂਜੇ ਪਾਸੇ ਅਧਿਆਪਕਾਂ ਨੂੰ ਜਮਹੂਰੀ ਅਤੇ ਸੰਵਿਧਾਨਕ ਹੱਕਾਂ ਮੁਤਾਬਕ ਗੱਲਬਾਤ ਤੋਂ ਵੀ ਭੱਜ ਰਹੀ। ਇਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਾਰਪੋਰੇਟ ਪੱਖੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਜ਼ੋਰਦਾਰ ਮੰਗ ਕੀਤੀ ਕਿ ਅਧਿਆਪਕਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ ਅਤੇ ਅਧਿਆਪਕਾਂ ਦੀਆਂ ਅਤੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ

Leave a Reply

Your email address will not be published. Required fields are marked *