ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ

ਚੰਡੀਗੜ੍ਹ

ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ


ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ :


ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਤੇ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਇਹ ਨੋਟਿਸ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਦੇ ਸਬੰਧ ਵਿੱਚ ਦਿੱਤਾ ਹੈ ਹੈ।
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਸ਼ਿਕਾਇਤ ਕੀਤੀ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ। ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।