ਪੰਜਾਬ ‘ਚ ਧੁੰਦ ਕਾਰਨ ਕਈ ਫਲਾਈਟਾਂ ਰੱਦ, ਟਰੇਨਾਂ ਦੀ ਸਪੀਡ ਘਟੀ
ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਸੰਘਣੀ ਧੁੰਦ ਕਾਰਨ ਸ਼ੁੱਕਰਵਾਰ ਨੂੰ ਜ਼ਿਆਦਾਤਰ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਰਹੀ। ਸਭ ਤੋਂ ਵੱਧ ਅਸਰ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ। ਇੱਥੇ ਧੁੰਦ ਇੰਨੀ ਸੰਘਣੀ ਸੀ ਕਿ ਦੁਪਹਿਰ ਤੱਕ ਵਾਹਨ ਹੈੱਡਲਾਈਟਾਂ ਜਗਾ ਕੇ ਸੜਕ ‘ਤੇ ਘੁੰਮਦੇ ਦੇਖੇ ਗਏ।
ਅੰਮ੍ਰਿਤਸਰ ਹਵਾਈ ਅੱਡੇ ‘ਤੇ ਆਉਣ ਵਾਲੀਆਂ ਤਿੰਨ ਉਡਾਣਾਂ ਨੂੰ ਰੱਦ ਕਰਨਾ ਪਿਆ ਅਤੇ ਅੱਧਾ ਦਰਜਨ ਉਡਾਣਾਂ ਕਈ ਘੰਟੇ ਦੇਰੀ ਨਾਲ ਉਤਰੀਆਂ। ਇਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਹੋਈ। ਜਦੋਂ ਕਿ ਫ਼ਿਰੋਜ਼ਪੁਰ ਡਿਵੀਜ਼ਨ ਨੇ ਲੋਕੋ ਪਾਇਲਟਾਂ ਨੂੰ ਧੁੰਦ ਕਾਰਨ ਹੌਲੀ ਰਫ਼ਤਾਰ ਨਾਲ ਰੇਲ ਗੱਡੀਆਂ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਧੁੰਦ ਵਿੱਚ ਪਾਇਲਟ ਸਿਗਨਲ ਨਹੀਂ ਦੇਖ ਸਕਦੇ ਜਿਸ ਕਾਰਨ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ।
ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।