ਬਰਨਾਲਾ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਨਿਖੇਧੀ
ਫ਼ਤਿਹਗੜ੍ਹ ਸਾਹਿਬ,16, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):
ਡੈਮੋਕ੍ਰੇਟਿਕ ਟੀਚਰ ਫਰੰਟ ਜ਼ਿਲ੍ਹਾਂ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਿੰਸੀਪਲ ਲਖਵਿੰਦਰ ਸਿੰਘ ,ਜਰਨਲ ਸਕੱਤਰ ਜੋਸ਼ੀਲ ਤਿਵਾੜੀ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ,ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ, ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ, ਰਣਜੀਤ ਸਿੰਘ, ਸੁਖਜਿੰਦਰ ਸਿੰਘ ਚਨਾਰਥਲ, ਰਜਿੰਦਰਪਾਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਬਰਾਂਚ ਖਮਾਣੋ ਦੇ ਪ੍ਰਧਾਨ ਜਗਤਾਰ ਸਿੰਘ ਰੱਤੋ ਡੀਐਮਐਫ ਦੇ ਆਗੂ ਸੁਖਰਾਮ ਕਾਲੇਵਾਲ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਆਗੂ ਹਰਜੀਤ ਕੌਰ ਸਮਰਾਲਾ, ਆਦਿ ਆਗੂਆਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਦੀ ਅਗਵਾਈ ਵਿੱਚ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਨਾ ਕਰਨ ,ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਭੱਜਣ ਵਿਰੁੱਧ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰੈਲੀ ਸਥਾਨ ਦੇ ਨੇੜੇ ਮੁੱਖ ਮੰਤਰੀ ਨੂੰ ਮਿਲਣ ਦੀ ਮੰਗ ਕਰਦੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ 28 ਆਗੂਆਂ ਤੇ ਜਬਰ ਕਰਨ ਅਤੇ ਗ੍ਰਿਫਤਾਰ ਕਰਨ ਦੀ ਬਰਨਾਲਾ ਪੁਲਿਸ ਪ੍ਰਸ਼ਾਸਨ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਇਹਨਾਂ ਕਿਹਾ ਕਿ ਪੰਜਾਬ ਦੀ ਸਰਕਾਰ ਇੱਕ ਪਾਸੇ ਸਿੱਖਿਆ ਨੂੰ ਮਾਡਲ ਦੱਸ ਰਹੀ ਹੈ ਅਤੇ ਦੂਜੇ ਪਾਸੇ ਅਧਿਆਪਕਾਂ ਨੂੰ ਜਮਹੂਰੀ ਅਤੇ ਸੰਵਿਧਾਨਕ ਹੱਕਾਂ ਮੁਤਾਬਕ ਗੱਲਬਾਤ ਤੋਂ ਵੀ ਭੱਜ ਰਹੀ। ਇਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਕਾਰਪੋਰੇਟ ਪੱਖੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਜ਼ੋਰਦਾਰ ਮੰਗ ਕੀਤੀ ਕਿ ਅਧਿਆਪਕਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾ ਕੀਤਾ ਜਾਵੇ ਅਤੇ ਅਧਿਆਪਕਾਂ ਦੀਆਂ ਅਤੇ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ