ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਘਰ ਗੂੰਜੀਆਂ ਕਿਲਕਾਰੀਆਂ

ਨੈਸ਼ਨਲ

ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਘਰ ਗੂੰਜੀਆਂ ਕਿਲਕਾਰੀਆਂ


ਨਵੀਂ ਦਿੱਲੀ, 16 ਨਵੰਬਰ,ਬੋਲੇ ਪੰਜਾਬ ਬਿਊਰੋ :


ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਰੋਹਿਤ ਦੀ ਪਤਨੀ ਰਿਤਿਕਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਖਬਰਾਂ ਆ ਰਹੀਆਂ ਸਨ ਕਿ ਰੋਹਿਤ ਦੇ ਘਰ ਜਲਦ ਹੀ ਖੁਸ਼ਖਬਰੀ ਆਉਣ ਵਾਲੀ ਹੈ। ਰੋਹਿਤ ਅਤੇ ਰਿਤਿਕਾ ਦਾ ਇਹ ਦੂਜਾ ਬੱਚਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਬੇਟੀ ਸਮਾਇਰਾ ਵੀ ਹੈ। ਸਮਾਇਰਾ ਦਾ ਜਨਮ 30 ਦਸੰਬਰ 2018 ਨੂੰ ਹੋਇਆ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਰੋਹਿਤ ਦੇ ਦੂਜੇ ਬੱਚੇ ਦਾ ਜਨਮ 15 ਨਵੰਬਰ ਯਾਨੀ ਸ਼ੁੱਕਰਵਾਰ ਨੂੰ ਹੋਇਆ। ਹਾਲਾਂਕਿ ਇਸ ਸਬੰਧੀ ਰੋਹਿਤ ਜਾਂ ਰਿਤਿਕਾ ਦੀ ਟੀਮ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਰੋਹਿਤ ਆਸਟ੍ਰੇਲੀਆ ਦੇ ਖਿਲਾਫ 22 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਭਾਰਤ ਦੀ ਅਗਵਾਈ ਕਰਨਗੇ। ਭਾਰਤੀ ਟੀਮ ਬਾਰਡਰ-ਗਾਵਸਕਰ ਟਰਾਫੀ ਲਈ ਆਸਟਰੇਲੀਆ ਪਹੁੰਚ ਚੁੱਕੀ ਹੈ, ਪਰ ਰੋਹਿਤ ਭਾਰਤ ਵਿੱਚ ਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।