ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 1205 ਕਾਂਸਟੇਬਲਾਂ ਨੂੰ ਸੌਂਪੇ ਨਿਯੁਕਤੀ ਪੱਤਰ


ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨਿੱਚਰਵਾਰ ਨੂੰ ਪੰਜਾਬ ਪੁਲੀਸ ਵਿੱਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਮਾਨ ਨੇ ਨਵ-ਨਿਯੁਕਤ ਕਾਂਸਟੇਬਲਾਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵਿੱਚ 1746 ਕਾਂਸਟੇਬਲ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 1205 ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਰਹਿੰਦੇ 541 ਕਾਂਸਟੇਬਲਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ ਜਾਣਗੇ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਪੁਲੀਸ ਵਿੱਚ 10 ਹਜ਼ਾਰ ਮੁਲਾਜ਼ਮ ਹੋਰ ਭਰਤੀ ਕੀਤੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।