ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ


ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ ;


ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਾਦਲ ਨੇ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਕਿਹਾ ਕਿ ਹੁਣ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ 14 ਦਸੰਬਰ ਨੂੰ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਨੇ ਵਰਕਿੰਗ ਕਮੇਟੀ ਦੀ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ।
ਇਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਬਾਰੇ ਸਾਰੇ ਮੈਂਬਰਾਂ ਦੇ ਸਾਹਮਣੇ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਕਰਵਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।