26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ

ਪੰਜਾਬ

26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ

ਜੈਤੋ ,16 ਨਵੰਬਰ ,ਬੋਲੇ ਪੰਜਾਬ ਬਿਊਰੋ :

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਖਨੌਰੀ ਬਾਡਰ ਮੋਰਚੇ ਤੇ ਮਰਨ ਵਰਤ ‘ਤੇ ਬੈਠਣਗੇ ਅਤੇ ਅਗਰ ਸਰਕਾਰ ਅੰਦੋਲਨ ਦੀਆਂ ਮੰਗਾਂ ਦੀ ਪੂਰਤੀ ਕਰਨ ਵੱਲ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿੱਚ ਆਖਰੀ ਸਾਹ ਤੱਕ ਜਾਰੀ ਰੱਖਣਗੇ । ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕੁਰਬਾਨੀ ਦੇਣ ਲਈ ਮਰਨ ਵਰਤ ‘ਤੇ ਬੈਠਾਂਗੇ ਕਿਉਕਿ ਸਰਕਾਰ ਨੇ ਅੰਦੋਲਨ ਦੀ ਲਗਾਤਾਰ ਅਣਦੇਖੀ ਕੀਤੀ ਗਈ ਹੈ। ਇਸ ਮੌਕੇ ਬੋਲਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 26 ਤਰੀਕ ਨੂੰ ਦੋਨਾਂ ਫੋਰਮਾਂ ਦੀ ਲੀਡਰਸ਼ਿਪ ਹਾਜ਼ਿਰ ਹੋ ਕੇ ਡੱਲੇਵਾਲ ਜੀ ਦਾ ਅਨਸ਼ਨ ਸ਼ੁਰੂ ਕਰਵਾਉਣਗੇ। ਆਗੂਆਂ ਜਾਣਕਾਰੀ ਦਿੱਤੀ ਕਿ ਅਗਰ ਡੱਲੇਵਾਲ ਜੀ ਦੀ ਇਸ ਦੌਰਾਨ ਜਾਨ ਜਾਂਦੀ ਹੈ ਤਾਂ ਉਸਦੇ ਮੁੱਖ ਕਸੂਰਵਾਰ ਕੇਂਦਰ ਅਤੇ ਸੂਬਾ ਸਰਕਾਰ ਹੋਣਗੇ ਅਤੇ ਅਜਿਹੀ ਸਥਿੱਤੀ ਵਿੱਚ ਅਗਲੇ ਆਗੂ ਮਰਨ ਵਰਤ ਤੇ ਬੈਠਣਗੇ। ਆਗੂਆਂ ਜਾਣਾਕਰੀ ਦਿੱਤੀ ਕਿ 18 ਨੂੰ ਦੋਨਾਂ ਫੋਰਮਾਂ ਵੱਲੋਂ ਫਿਰ ਤੋਂ ਕਿਸਾਨ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਹੋਰ ਐਲਾਨ ਕੀਤੇ ਜਾਣਗੇ। ਉਹਨਾਂ ਜਾਣਕਾਰੀ ਦਿੱਤੀ ਕਿ 17 ਨਵੰਬਰ ਨੂੰ ਖਨੌਰੀ ਬਾਡਰ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਕੀਰਤਨ ਦਰਬਾਰ ਸਜਾਏ ਜਾਣਗੇ, ਉਹਨਾਂ ਸੰਗਤਾਂ ਨੂੰ ਖਨੌਰੀ ਮੋਰਚੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਦਾਅਵਾ ਕਰ ਰਹੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਹੈ ਅਤੇ ਜਾਰੀ ਰਹੇਗਾ , ਪਰ ਕਿਸਾਨ ਜ਼ੋ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਵੇਚ ਰਹੇ ਹਨ ਉਸਦੀ ਕੀਮਤ ਅਤੇ ਵਜ਼ਨ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ ਦੂਜੇ ਪਾਸੇ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਵਿੱਚ ਦੇਰੀ ਹੋਣ ਕਾਰਨ ਵੱਖ-ਵੱਖ ਕੰਪਨੀਆਂ ਵੱਲੋਂ ਦਿੱਤੀ ਜਾ ਰਹੀ ਖਾਦ ਦੇ ਰੇਟਾਂ ਵਿੱਚ ਭਾਰੀ ਹੇਰਾਫੇਰੀ ਕੀਤੀ ਜਾ ਰਹੀ ਹੈ 1350/- ਰੁਪਏ ਵਾਲੀ ਬੋਰੀ 1750 ਤੱਕ ਦਿੱਤੀ ਜਾ ਰਹੀ ਹੈ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਗੁਰਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਲੌਂਗੋਵਾਲ, ਲਖਵਿੰਦਰ ਸਿੰਘ ਔਲਖ ਹਰਿਆਣਾ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਤੇਜਵੀਰ ਸਿੰਘ ਪੰਜੋਖਰਾ ਸਾਬ੍ਹ , ਗੁਰਅਮਨੀਤ ਸਿੰਘ ਮਾਂਗਟ, ਬਲਵੰਤ ਸਿੰਘ ਬੇਹਰਾਮਕੇ, ਜੰਗ ਸਿੰਘ ਭਤੇੜੀ, ਮਨਪ੍ਰੀਤ ਸਿੰਘ ਬਾਠ, ਸੁਰਿੰਦਰ ਸਿੰਘ ਮੁਹਾਲੀ, ਦਰਸ਼ਨ ਸਿੰਘ ਔਲਖ, ਹਰਜੀਤ ਸਿੰਘ ਪਟਿਆਲਾ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *