ਦੁਬਈ ‘ਚ ਟਾਂਡਾ ਉੜਮੁੜ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ

ਪੰਜਾਬ

ਦੁਬਈ ‘ਚ ਟਾਂਡਾ ਉੜਮੁੜ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ


ਟਾਂਡਾ ਉੜਮੁੜ, 17 ਨਵੰਬਰ,ਬੋਲੇ ਪੰਜਾਬ ਬਿਊਰੋ :


ਦੁਬਈ ‘ਚ ਟਾਂਡਾ ਉੜਮੁੜ ਦੇ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ, ਜਿਸ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ। ਮ੍ਰਿਤਕ ਦੀ ਪਛਾਣ ਰਮਨ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਜੋਂ ਹੋਈ ਹੈ, ਜੋ ਕਿ ਪਿਛਲੇ 5 ਸਾਲਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਹੋਇਆ ਸੀ ਅਤੇ ਕੁਝ ਮਹੀਨੇ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ। ਰਮਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਬੀਤੇ ਦਿਨ ਹੀ ਉੱਥੋਂ ਦੇ ਪੰਜਾਬੀ ਨੌਜਵਾਨ ਤੋਂ ਮਿਲੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਮਨ 21 ਅਕਤੂਬਰ ਨੂੰ ਆਪਣੇ ਕੁਆਰਟਰ ਤੋਂ ਸੈਰ ਕਰਨ ਲਈ ਨਿਕਲਿਆ ਸੀ ਅਤੇ ਬਾਅਦ ਵਿੱਚ 9 ਦਿਨ ਤੱਕ ਲਾਪਤਾ ਰਿਹਾ। ਬਾਅਦ ਵਿੱਚ ਉਸਦੀ ਲਾਸ਼ ਸੜਕ ਕਿਨਾਰੇ ਪਈ ਮਿਲੀ। ਗਰੀਬੀ ਵਿੱਚ ਜੀਵਨ ਬਤੀਤ ਕਰ ਰਹੇ ਰਮਨ ਦੇ ਪਰਿਵਾਰ ਨੇ ਭਾਰਤ ਸਰਕਾਰ ਨੂੰ ਆਪਣੇ ਪੁੱਤਰ ਦੀ ਲਾਸ਼ ਇੱਥੇ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ ਹੈ। ਰਮਨ ਅਜੇ ਕੁਆਰਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।