ਭਾਰਤ ਵੱਲੋਂ ਲੰਬੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ ਦਾ ਸਫਲਤਾਪੂਰਵਕ ਪਰੀਖਣ
ਨਵੀਂ ਦਿੱਲੀ, 17 ਨਵੰਬਰ,ਬੋਲੇ ਪੰਜਾਬ ਬਿਊਰੋ :
ਹਾਈਪਰਸੋਨਿਕ ਮਿਜ਼ਾਈਲ ਦੇ ਪ੍ਰੀਖਣ ‘ਚ ਭਾਰਤ ਨੂੰ ਵੱਡੀ ਸਫਲਤਾ ਮਿਲੀ ਹੈ। ਦੇਸ਼ ਵਿੱਚ ਆਪਣੀ ਰੱਖਿਆ ਖੋਜ ਲਈ ਮਸ਼ਹੂਰ ਡੀਆਰਡੀਓ ਨੇ ਇੱਕ ਲੰਬੀ ਦੂਰੀ ਦੀ ਹਾਈਪਰਸੋਨਿਕ ਮਿਜ਼ਾਈਲ ਦਾ ਸਫਲਤਾਪੂਰਵਕ ਉਡਾਣ ਪਰੀਖਣ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੀਖਣ ਓਡੀਸ਼ਾ ਦੇ ਤੱਟੀ ਖੇਤਰ ‘ਤੇ ਸਥਿਤ ਏਪੀਜੇ ਅਬਦੁਲ ਕਲਾਮ ਟਾਪੂ ‘ਤੋਂ ਕੀਤਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਮਿਜ਼ਾਈਲ ਦਾ ਪ੍ਰੀਖਣ ਸ਼ਨੀਵਾਰ ਨੂੰ ਕੀਤਾ ਗਿਆ। ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਕ ਪੋਸਟ ‘ਚ ਕਿਹਾ ਕਿ ਹੁਣ ਭਾਰਤ ਉਨ੍ਹਾਂ ਚੋਣਵੇਂ ਦੇਸ਼ਾਂ ‘ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਨੇ ਇਸ ਮਹੱਤਵਪੂਰਨ ਤਕਨੀਕ ਨੂੰ ਵਿਕਸਿਤ ਕੀਤਾ ਹੈ। ਰਾਜਨਾਥ ਨੇ ਇਸ ਸਫਲਤਾ ਲਈ ਡੀਆਰਡੀਓ, ਹਥਿਆਰਬੰਦ ਬਲਾਂ ਅਤੇ ਉਦਯੋਗਾਂ ਨੂੰ ਵਧਾਈ ਦਿੱਤੀ।