ਬਲਵੰਤ ਸਿੰਘ ਰਾਜੋਆਣਾ ਦੀ mercy petition ਸੁਪਰੀਮ ਕੋਰਟ ਨੇ ਰਾਸ਼ਟਰਪਤੀ ਨੂੰ ਭੇਜੀ
ਫੈਸਲਾ 2 ਹਫਤਿਆਂ ਦੇ ਅੰਦਰ-ਅੰਦਰ
ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ ;
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਨੂੰ ਭੇਜ ਦਿੱਤੀ ਹੈ। ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਹਿਮ ਦੀ ਅਪੀਲ ਨੂੰ ਵਿਚਾਰ ਲਈ ਰਾਸ਼ਟਰਪਤੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਰਾਸ਼ਟਰਪਤੀ ਨੂੰ ਬਲਵੰਤ ਸਿੰਘ ਦੀ ਰਹਿਮ ਦੀ ਅਪੀਲ ‘ਤੇ ਦੋ ਹਫ਼ਤਿਆਂ ਵਿੱਚ ਵਿਚਾਰ ਕਰਨ ਦੀ ਵੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਰਾਜੋਆਣਾ ਨੂੰ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਕੱਤਰੇਤ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਜਿਵੇਂ ਹੀ ਬੇਅੰਤ ਸਿੰਘ ਸਕੱਤਰੇਤ ਤੋਂ ਬਾਹਰ ਨਿਕਲ ਕੇ ਕਾਰ ਵਿਚ ਬੈਠਣ ਹੀ ਵਾਲੇ ਸਨ ਤਾਂ ਉਥੇ ਮੌਜੂਦ ਪੰਜਾਬ ਪੁਲਿਸ ਦੇ ਜਵਾਨ ਦਿਲਾਵਰ ਸਿੰਘ ਬੱਬਰ ਨੇ ਬੰਬ ਧਮਾਕਾ ਕਰ ਦਿੱਤਾ ਸੀ। ਇਸ ਧਮਾਕੇ ਵਿਚ ਬੇਅੰਤ ਸਿੰਘ ਸਮੇਤ 17 ਲੋਕ ਮਾਰੇ ਗਏ ਸਨ। ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿੱਚ ਕਤਲ ਵਿੱਚ ਸ਼ਾਮਲ ਹੋਣ ਕਾਰਨ ਮੌਤ ਦੀ ਸਜ਼ਾ ਸੁਣਾਈ ਗਈ ਸੀ।