ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ

ਪੰਜਾਬ

ਪੰਜਾਬਣ ਕੁੜੀ ਕੈਨੇਡਾ ‘ਚ ਪੁਲਸ ਅਫ਼ਸਰ ਬਣੀ


ਮਾਨਸਾ, 18 ਨਵੰਬਰ,ਬੋਲੇ ਪੰਜਾਬ ਬਿਊਰੋ ;


ਮਾਨਸਾ ਜ਼ਿਲ੍ਹੇ ਦੇ ਕਸਬਾ ਝੁਨੀਰ ਦੀ ਧੀ ਕਿਰਨਜੀਤ ਕੌਰ ਨੇ ਕੈਨੇਡਾ ਦੀ ਫ਼ੈਡਰਲ ਪੁਲਿਸ ਅਫ਼ਸਰ ਬਣ ਕੇ ਜਿਥੇ ਅਪਣੇ ਮਾਪਿਆਂ ਦਾ ਨਾਂ ਚਮਕਾਇਆ ਹੈ, ਉਥੇ ਉਸ ਨੇ ਮਾਨਸਾ ਜ਼ਿਲ੍ਹੇ ਨੂੰ ਚਾਰ ਚੰਨ ਲਾਏ ਨੇ। ਛੋਟੀ ਉਮਰੇ ਸਖ਼ਤ ਮਿਹਨਤ ਕਰਨ ਵਾਲੀ ਕਿਰਨਜੀਤ ਕੌਰ ਨੇ 5 ਸਾਲ ਕਰਨਲ ਡਿਗਰੀ ਕਾਲਜ ਚੂਲੜ ਵਿਖੇ ਪ੍ਰੋਫ਼ੈਸਰ ਵਜੋਂ ਵੀ ਅਪਣੀਆਂ ਸੇਵਾਵਾਂ ਨਿਭਾਈਆਂ।
ਕਿਰਨਜੀਤ ਕੌਰ ਪੁੱਤਰੀ ਲਾਭ ਸਿੰਘ 2014 ਵਿਚ ਕੈਨੇਡੀਅਨ ਪਰਮਾਨੈਂਟ ਰੈਜੀਡੈਂਸੀ ਤੌਰ ’ਤੇ ਚਲੀ ਗਈ। ਕੈਨੇਡਾ ਰਹਿੰਦਿਆਂ ਉਨ੍ਹਾਂ ਨੇ ਬਹੁਤ ਸੰਘਰਸ਼ ਕੀਤਾ। 2019 ’ਚ ਕਰਕਸ਼ਨਲ ਆਫ਼ੀਸਰ ਵਜੋਂ ਭਰਤੀ ਹੋ ਕੇ 5 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ। ਸਾਲ 2024 ਦੌਰਾਨ ਰੋਇਲ ਕੈਨੇਡੀਅਨ ਮਾਊਂਟਰ ਪੁਲਿਸ ਵਿਚ ਭਰਤੀ ਹੋ ਕੇ ਫ਼ੈਡਰਲ ਪੁਲਿਸ ਅਫ਼ਸਰ ਬਣੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।