ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਵੀ ਦਿੱਤਾ ਅਸਤੀਫ਼ਾ

ਪੰਜਾਬ

ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਵੀ ਦਿੱਤਾ ਅਸਤੀਫ਼ਾ


ਲੁਧਿਆਣਾ, 18 ਨਵੰਬਰ,ਬੋਲੇ ਪੰਜਾਬ ਬਿਊਰੋ :


ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭੁਪਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੰਦੇ ਹਨ। ਉਹ ਲੁਧਿਆਣਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਹਮੇਸ਼ਾ ਸਾਥ ਦਿੱਤਾ। ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਸਨ, ਹਨ ਅਤੇ ਰਹਿਣਗੇ। 
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਤਰੱਕੀ ਵਿੱਚ ਪਾਏ ਯੋਗਦਾਨ ਨੂੰ ਸਾਨੂੰ ਭੁੱਲਣਾ ਨਹੀਂ ਚਾਹੀਦਾ। ਜੇਕਰ ਸੁਖਬੀਰ ਬਾਦਲ ਨੇ ਸੜਕਾਂ ਨਾ ਬਣਾਈਆਂ ਹੁੰਦੀਆਂ, ਬਿਜਲੀ ਸਰਪਲੱਸ ਨਾ ਕੀਤੀ ਹੁੰਦੀ, ਏਅਰਪੋਰਟ, ਸਕੂਲ, ਕਾਲਜ, ਹਸਪਤਾਲ ਨਾ ਬਣਾਏ ਹੁੰਦੇ ਤਾਂ ਅੱਜ ਪੰਜਾਬ ਦਾ ਕੀ ਹਾਲ ਹੁੰਦਾ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗਲਿਆਰਿਆਂ ਨੂੰ ਸੁੰਦਰ ਬਣਾਉਣ ਲਈ ਕੀਤੀ ਗਈ ਦਿਨ-ਰਾਤ ਦੀ ਸੇਵਾ ਤੋਂ ਉਨ੍ਹਾਂ ਦੇ ਮਨ ਵਿੱਚ ਗੁਰੂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਸਮਝ ਸਕਦੇ ਹੋ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।