ਮੰਡੀ ਗੋਬਿੰਦਗੜ੍ਹ ਨੇੜੇ ਕਾਰ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ, ਕਈ ਗੰਭੀਰ ਜ਼ਖਮੀ

ਪੰਜਾਬ

ਮੰਡੀ ਗੋਬਿੰਦਗੜ੍ਹ ਨੇੜੇ ਕਾਰ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ, ਕਈ ਗੰਭੀਰ ਜ਼ਖਮੀ


ਮੰਡੀ ਗੋਬਿੰਦਗੜ੍ਹ, 19 ਨਵੰਬਰ,


ਨੈਸ਼ਨਲ ਹਾਈਵੇਅ ’ਤੇ ਅੱਜ ਤੜਕੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਦਿੱਲੀ ਤੋਂ ਲੁਧਿਆਣਾ ਵੱਲ ਆ ਰਹੀ ਇੱਕ ਕਾਰ ਸਰੀਏ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਗੱਡੀ ਦੇ ਪਰਖੱਚੇ ਉੱਡ ਗਏ ਜਦਕਿ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।
ਟੱਕਰ ਇੰਨੀ ਭਿਆਨਕ ਸੀ ਕਿ ਕਾਰ ਟਰੱਕ ਦੇ ਹੇਠਾਂ ਫਸ ਗਈ ਅਤੇ ਕਾਫੀ ਕੋਸ਼ਿਸ਼ ਤੋਂ ਬਾਅਦ ਕਾਰ ਨੂੰ ਵੱਖ ਕੀਤਾ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਗੱਡੀ ‘ਚ ਇਕ ਬੱਚੇ ਸਮੇਤ ਕੁੱਲ 8 ਲੋਕ ਸਵਾਰ ਸਨ। ਪਰਿਵਾਰ ਦਿੱਲੀ ਤੋਂ ਇੱਕ ਵਿਆਹ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਿਹਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।