ਪੁਲਸ ਵਲੋਂ ਅੰਤਰਰਾਜੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼

ਪੰਜਾਬ

ਪੁਲਸ ਵਲੋਂ ਅੰਤਰਰਾਜੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼


ਜਲੰਧਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ;


ਜਲੰਧਰ ਦੇਹਾਤੀ ਪੁਲਿਸ ਨੇ ਅੰਤਰਰਾਜੀ ਚੂਰਾ ਪੋਸਤ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਚੂਰਾ ਪੋਸਤ ਸਪੈਸ਼ਲ ਮੋਡੀਫਾਈਡ ਟਰੱਕ ਵਿੱਚ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲੀਸ ਨੇ 102 ਕਿਲੋ ਭੁੱਕੀ ਬਰਾਮਦ ਕਰਕੇ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ (ਐੱਸ.ਐੱਸ.ਪੀ.) ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਸ ਟੀਮ ਨੇ ਉਕਤ ਮੁਲਜ਼ਮ ਚੂਰਾ ਪੋਸਤ ਦੀ ਖੇਪ ਸਮੇਤ ਟਰੱਕ ਨੂੰ ਵੀ ਕਬਜ਼ੇ ‘ਚ ਲੈ ਲਿਆ ਹੈ, ਜਿਸ ‘ਚ ਸਪੈਸ਼ਲ ਫਰਸ਼ ਦੇ ਹੇਠਾਂ ਡਿਜ਼ਾਇਨ ਕੀਤੇ ਫਰਸ਼ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਸੀ।
ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਕੱਥੂਨੰਗਲ, ਅੰਮ੍ਰਿਤਸਰ ਦਿਹਾਤੀ ਅਤੇ ਵਰਿੰਦਰ ਸਿੰਘ ਉਰਫ ਰਾਜੂ ਪੁੱਤਰ ਮਲਕੀਤ ਸਿੰਘ ਵਾਸੀ ਠੱਟਾ ਨਵਾਂ, ਤਲਵੰਡੀ ਚੌਧਰੀਆਂ, ਕਪੂਰਥਲਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਦੋ ਹੋਰ ਮੁਲਜ਼ਮ ਸੋਨੂੰ ਵਾਸੀ ਦੌਲੇਵਾਲਾ, ਕੋਟ ਈਸੇ ਖਾਂ, ਮੋਗਾ ਅਤੇ ਕਰਨ ਵਾਸੀ ਸੈਚਾਂ, ਸੁਲਤਾਨਪੁਰ ਲੋਧੀ ਫਿਲਹਾਲ ਫਰਾਰ ਹਨ। ਜਾਂਚ ਦੌਰਾਨ ਸਾਹਮਣੇ ਆਇਆ ਕਿ ਕਪੂਰਥਲਾ ਅਤੇ ਗੋਇੰਦਵਾਲ ਜੇਲ੍ਹਾਂ ਵਿੱਚ ਬੰਦ ਅਪਰਾਧੀ ਇਸ ਨੈੱਟਵਰਕ ਨੂੰ ਚਲਾ ਰਹੇ ਸਨ ਅਤੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।

Leave a Reply

Your email address will not be published. Required fields are marked *