ਪੰਜਾਬ ਪੁਲਸ ਦਾ ਮੁਲਾਜ਼ਮ 14 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ
ਅੰਮ੍ਰਿਤਸਰ, 19 ਨਵੰਬਰ,ਬੋਲੇ ਪੰਜਾਬ ਬਿਊਰੋ ;
14 ਕਰੋੜ ਰੁਪਏ ਦੀ ਹੈਰੋਇਨ (2 ਕਿਲੋ) ਸਮੇਤ ਸੀ ਡਿਵੀਜ਼ਨ ਦੀ ਪੁਲੀਸ ਨੇ ਪੁਲਿਸ ਮੁਲਾਜ਼ਮ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਲਵ ਵਜੋਂ ਹੋਈ ਹੈ। ਮੁਲਜ਼ਮ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ ਅਤੇ ਇਸ ਸਮੇਂ ਮੁਹਾਲੀ ਵਿੱਚ ਨੌਕਰੀ ਕਰ ਰਿਹਾ ਹੈ।
ਮੁਲਜ਼ਮ ਪੁਲੀਸ ਮੁਲਾਜ਼ਮ ਲੋਪੋਕੇ ਥਾਣੇ ਅਧੀਨ ਪੈਂਦੇ ਪਿੰਡ ਟਪਿਆਲਾ ਦਾ ਰਹਿਣ ਵਾਲਾ ਹੈ, ਜੋ ਕਿ ਬਾਰਡਰ-ਪਾਕਿਸਤਾਨ ਸਰਹੱਦ ਨੇੜੇ ਹੈ। ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵੱਲੋਂ ਉਕਤ ਪੁਲਿਸ ਮੁਲਾਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਦਾ ਸਰਹੱਦ ਪਾਰੋਂ ਪਾਕਿਸਤਾਨ ਦੇ ਸਮੱਗਲਰਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਇਸ ਸਬੰਧੀ ਕੋਈ ਵੀ ਪੁਲੀਸ ਅਧਿਕਾਰੀ ਕੁਝ ਨਹੀਂ ਕਹਿ ਰਿਹਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸੂਚਨਾ ਦੇ ਆਧਾਰ ‘ਤੇ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਉਕਤ ਇਲਾਕੇ ‘ਚੋਂ ਉਕਤ ਦੋਸ਼ੀ ਪੁਲਸ ਮੁਲਾਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ।