ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ ਤੋਂ ਪੈਰੋਲ ਉੱਤੇ ਆਪਣੇ ਪਿੰਡ ਪਹੁੰਚਿਆ

ਚੰਡੀਗੜ੍ਹ

ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ ਤੋਂ ਪੈਰੋਲ ਉੱਤੇ ਆਪਣੇ ਪਿੰਡ ਪਹੁੰਚਿਆ


ਚੰਡੀਗੜ੍ਹ, 20 ਨਵੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲ ਗਈ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਮਿਲ ਗਈ ਹੈ। ਉਹ ਪਟਿਆਲਾ ਜੇਲ੍ਹ ਤੋਂ ਆਪਣੇ ਪਿੰਡ ਪਹੁੰਚ ਗਿਆ ਹੈ।
ਰਾਜੋਆਣਾ ਨੂੰ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ ਨਿਭਾਉਣ ਲਈ ਪੈਰੋਲ ਦਿੱਤੀ ਗਈ ਹੈ।  
ਹਾਈਕੋਰਟ ਨੇ ਰਾਜੋਆਣਾ ਨੂੰ ਪੁਲਿਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 20 ਨਵੰਬਰ ਨੂੰ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *