ਖੰਨਾ ਵਿਖੇ ਘਰ ਅੰਦਰ ਖੇਡ ਰਹੀ ਬੱਚੀ ‘ਤੇ ਲੋਹੇ ਦਾ ਗੇਟ ਡਿੱਗਣ ਕਾਰਨ ਮੌਤ
ਖੰਨਾ, 20 ਨਵੰਬਰ,ਬੋਲੇ ਪੰਜਾਬ ਬਿਊਰੋ :
ਪੁਲੀਸ ਜ਼ਿਲ੍ਹਾ ਖੰਨਾ ਦੇ ਪਿੰਡ ਹਯਾਤਪੁਰ ਵਿੱਚ ਡੇਢ ਸਾਲ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ। ਲੜਕੀ ਘਰ ਦੇ ਅੰਦਰ ਖੇਡ ਰਹੀ ਸੀ ਕਿ ਲੋਹੇ ਦਾ ਗੇਟ ਹੇਠਾਂ ਡਿੱਗ ਗਿਆ। ਹੇਠਾਂ ਦੱਬਣ ਕਾਰਨ ਬੱਚੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਬਾਣੀ ਕੌਰ ਵਜੋਂ ਹੋਈ ਹੈ। ਉਸ ਦੇ ਪਿਤਾ ਦਰਸ਼ਨ ਸਿੰਘ ਅਮਰੀਕਾ ਰਹਿੰਦੇ ਹਨ। ਇੱਥੇ ਲੜਕੀ ਆਪਣੀ ਦਾਦੀ ਗੁਰਦੇਵ ਕੌਰ ਨਾਲ ਰਹਿੰਦੀ ਸੀ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਗੁਰਦੇਵ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਦਰਸ਼ਨ ਸਿੰਘ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਹੋਇਆ ਹੈ। ਇੱਥੇ ਬੱਚੀ ਉਸ ਦੇ ਨਾਲ ਰਹਿੰਦੀ ਸੀ। ਉਸ ਦੇ ਘਰ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਹੈ। ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਦਰਵਾਜ਼ੇ ਖੋਲ੍ਹ ਕੇ ਰੱਖੇ ਹੋਏ ਸਨ।