ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ‘ਚ ਵੜਿਆ ਨਸ਼ੇੜੀ
ਜਲੰਧਰ, 20 ਨਵੰਬਰ,ਬੋਲੇ ਪੰਜਾਬ ਬਿਊਰੋ :
ਸ਼ਹਿਰ ਦੇ ਮਾਡਲ ਟਾਊਨ ਇਲਾਕੇ ‘ਚ ਚੋਰੀ ਦੇ ਦੋਸ਼ ‘ਚ ਇਕ ਨਸ਼ੇੜੀ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਮਾਡਲ ਟਾਊਨ ਦਾ ਰਹਿਣ ਵਾਲਾ ਇਹ ਪਰਿਵਾਰ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਹੋਇਆ ਸੀ ਕਿ ਇੱਕ ਨਸ਼ੇੜੀ ਵਿਅਕਤੀ ਨੇ ਪਿੱਛਿਓਂ ਘਰ ਦਾ ਗੇਟ ਖੋਲ੍ਹਿਆ ਅਤੇ ਅੰਦਰ ਦਾਖਲ ਹੋ ਗਿਆ। ਜਦੋਂ ਪਰਿਵਾਰ ਵਾਪਸ ਪਰਤਿਆ ਤਾਂ ਘਰ ਦੇ ਅੰਦਰ ਬੈਠੇ ਨਸ਼ੇੜੀ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਗਏ।ਜਿਸ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਨਸ਼ੇੜੀ ਨੂੰ ਫੜ ਲਿਆ ਗਿਆ। ਫੜਿਆ ਗਏ ਮੁਲਜ਼ਮ ਨੇ ਸ਼ਰਾਬ ਪੀਤੀ ਹੋਈ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ।
ਮਕਾਨ ਮਾਲਕ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਹੋਇਆ ਸੀ ਕਿ ਪਿੱਛਿਓਂ ਇੱਕ ਨਸ਼ੇੜੀ ਵਿਅਕਤੀ ਘਰ ਵਿੱਚ ਦਾਖਲ ਹੋ ਗਿਆ।ਬਲਬੀਰ ਸਿੰਘ ਦਾ ਕਹਿਣਾ ਹੈ ਕਿ ਉਕਤ ਨਸ਼ੇੜੀ ਚੋਰੀ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਇਆ। ਫਿਲਹਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਾਮਾਨ ਚੋਰੀ ਨਹੀਂ ਹੋਇਆ ਹੈ। ਇਸ ਸਬੰਧੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ।