ਪੁਲਸ ਨੇ ਲੱਤ ‘ਤੇ ਗੋਲੀ ਮਾਰ ਕੇ ਗੈਂਗਸਟਰ ਕੀਤਾ ਕਾਬੂ

ਪੰਜਾਬ

ਪੁਲਸ ਨੇ ਲੱਤ ‘ਤੇ ਗੋਲੀ ਮਾਰ ਕੇ ਗੈਂਗਸਟਰ ਕੀਤਾ ਕਾਬੂ


ਮੋਗਾ, 21 ਨਵੰਬਰ,ਬੋਲੇ ਪੰਜਾਬ ਬਿਊਰੋ ;


ਮੋਗਾ ਵਿੱਚ ਅੱਜ ਤੜਕਸਾਰ ਸੀਆਈਏ ਅਤੇ ਥਾਣਾ ਸਿਟੀ 1 ਦੀ ਪੁਲਿਸ ਨਾਲ ਮੁਕਾਬਲੇ ‘ਚ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ।ਹਥਿਆਰ ਬਰਾਮਦ ਕਰਨ ਗਈ ਪੁਲਸ ਉੱਤੇ ਗੈਂਗਸਟਰ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਸੁਨੀਲ ਬਾਬਾ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਦੱਸ ਦਈਏ ਕਿ ਸੁਨੀਲ ਬਾਬਾ ਉਤੇ 17 ਅਪਰਾਧਿਕ ਮਾਮਲੇ ਦਰਜ ਹਨ ਜਿਸ ਨੂੰ ਕੱਲ੍ਹ ਪੁਲਿਸ ਉੱਤਰਾਖੰਡ ਤੋਂ ਫੜ ਕੇ ਲਿਆਈ ਸੀ। ਅੱਜ ਜਦ ਸਵੇਰੇ ਪੁਲਿਸ ਉਸ ਦੀ ਨਿਸ਼ਾਨਦੇਹੀ ਉਤੇ ਉਸ ਵੱਲੋਂ ਰੱਖੇ ਗਏ ਅਸਲੇ ਨੂੰ ਰਿਕਵਰ ਕਰਨ ਪਹੁੰਚੀ ਤਾਂ ਮੌਕਾ ਦੇਖਦੇ ਹੀ ਸੁਨੀਲ ਬਾਬਾ ਵੱਲੋਂ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ ਗਈ।
ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀ ਚਲਾਈ ਗਈ। ਇਸ ਫਾਇਰਿੰਗ ਵਿੱਚ ਮੁਲਜ਼ਮ ਸੁਨੀਲ ਬਾਬਾ ਦੇ ਲੱਤ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।