ਪੰਜਾਬ ਦੇ ਦੋ ਭਾਜਪਾ ਆਗੂਆਂ ਨੇ ਕਮਲ ਦਾ ਫੁੱਲ ਛੱਡ ਕੇ ਫੜਿਆ ਝਾੜੂ

ਪੰਜਾਬ

ਪੰਜਾਬ ਦੇ ਦੋ ਭਾਜਪਾ ਆਗੂਆਂ ਨੇ ਕਮਲ ਦਾ ਫੁੱਲ ਛੱਡ ਕੇ ਫੜਿਆ ਝਾੜੂ


ਫਗਵਾੜਾ, 21 ਨਵੰਬਰ,ਬੋਲੇ ਪੰਜਾਬ ਬਿਊਰੋ :


ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਭਾਵਿਤ ਦੋ ਭਾਜਪਾ ਆਗੂਆਂ ਨੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਭਾਜਪਾ ਆਗੂ ਗੁਰਵਿੰਦਰ ਸਿੰਘ ਪਿੰਕਾ ਅਤੇ ਗੁਰਪ੍ਰੀਤ ਸਿੰਘ ਸਮਰਾ ਦਾ ਸਵਾਗਤ ਕਰਦਿਆਂ ਜੋਗਿੰਦਰ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਆਪ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮੇਂ ਕਾਰਪੋਰਸ਼ਨ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸ ਲਈ ਸਮੂਹ ਪਾਰਟੀ ਵਰਕਰ ਕਾਰਪੋਰੇਸ਼ਨ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ। ਇਸ ਦੌਰਾਨ ਪਾਰਟੀ ਵਿਚ ਨਵੇਂ ਸ਼ਾਮਲ ਹੋਏ ਦੋਵੇਂ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਦੀਆਂ ਕਿਸਾਨ-ਮਾਰੂ ਤੇ ਪੰਜਾਬ ਵਿਰੋਧੀ ਨੀਤੀਆਂ ਤੋਂ ਨਿਰਾਸ਼ ਸਨ ਤੇ ਹੁਣ ਹਮੇਸ਼ਾ ਭਗਵੰਤ ਮਾਨ ਸਰਕਾਰ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਮੌਕੇ ‘ਆਪ’ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਗੁਰਦੀਪ ਸਿੰਘ ਦੀਪਾ, ਰਵਿੰਦਰ ਬੇਦੀ, ਕ੍ਰਿਸ਼ਨ ਕੁਮਾਰ ਹੀਰੋ, ਹਰਪ੍ਰੀਤ ਭੋਗਲ, ਸ਼ੇਰਵੀਰ ਘੁੰਮਣ ਆਦਿ ਹਾਜਰ ਸਨ।

Leave a Reply

Your email address will not be published. Required fields are marked *