ਬੁੱਢੇ ਨਾਲੇ ‘ਚ ਵੱਧ ਰਹੇ ਪ੍ਰਦੂਸ਼ਣ ਦੀ ਜਾਂਚ ਲਈ ਕੇਂਦਰੀ ਟੀਮ ਲੁਧਿਆਣਾ ਪੁੱਜੀ
ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ :
ਕੇਂਦਰ ਸਰਕਾਰ ਵੱਲੋਂ ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਜੜ੍ਹ ਲੱਭਣ ਲਈ ਭੇਜੀ ਟੀਮ ਬੁੱਧਵਾਰ ਨੂੰ ਗਰਾਊਂਡ ਜ਼ੀਰੋ ‘ਤੇ ਪਹੁੰਚ ਗਈ। ਇਸ ਟੀਮ ਦੀ ਅਗਵਾਈ ਵਾਤਾਵਰਨ ਵਿਭਾਗ ਦੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੀਤੀ ਅਤੇ ਉਨ੍ਹਾਂ ਦੇ ਨਾਲ ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਜਲ ਸ਼ਕਤੀ ਮੰਤਰਾਲਾ, ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਹਾਜ਼ਰ ਸਨ।
ਸਭ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿੱਥੇ ਪੀ.ਪੀ.ਸੀ.ਬੀ. ਮੈਂਬਰ ਸਕੱਤਰ ਜੀ.ਐਸ. ਮਜੀਠੀਆ, ਚੀਫ ਇੰਜੀਨੀਅਰ ਆਰ.ਕੇ. ਰੱਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਚੀਫ਼ ਇੰਜੀਨੀਅਰ ਰਵਿੰਦਰ ਗਰਗ, ਏ.ਡੀ.ਸੀ. ਹਰਜਿੰਦਰ ਸਿੰਘ, ਪੇਡਾ, ਉਦਯੋਗ ਵਿਭਾਗ, ਸੀਵਰੇਜ ਬੋਰਡ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।