ਵਿਦੇਸ਼ ਜਾਣ ਲਈ ਲਾਈ ਫਾਈਲ ‘ਚ ਰੀਫਿਊਜਲ ਆਉਣ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ

ਪੰਜਾਬ

ਵਿਦੇਸ਼ ਜਾਣ ਲਈ ਲਾਈ ਫਾਈਲ ‘ਚ ਰੀਫਿਊਜਲ ਆਉਣ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ


ਬਰੇਟਾ, 21 ਨਵੰਬਰ,ਬੋਲੇ ਪੰਜਾਬ ਬਿਊਰੋ :


ਦਿੱਲੀ-ਫਿਰੋਜ਼ਪੁਰ ਰੇਲਵੇ ਲਾਈਨ ’ਤੇ ਇੱਕ ਨੌਜਵਾਨ ਵੱਲੋਂ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਰੇਲਵੇ ਪੁਲਿਸ ਬਰੇਟਾ ਦੇ ਤਫ਼ਤੀਸ਼ੀ ਅਫ਼ਸਰ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਵਿੱਕੀ ਸਿੰਘ (27) ਵਾਸੀ ਬਰੇਟਾ ਨੇ ਜਲਵੇੜਾ ਫਾਟਕ ਨੇੜੇ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਵੱਲੋਂ ਲਿਖਵਾਏ ਬਿਆਨਾਂ ਅਨੁਸਾਰ ਵਿੱਕੀ ਸਿੰਘ ਨੇ ਕੁਝ ਮਹੀਨੇ ਪਹਿਲਾਂ ਵਿਦੇਸ਼ ਜਾਣ ਲਈ ਫਾਈਲ ਦਿੱਤੀ ਸੀ। ਇਸ ‘ਚ ਉਸ ਨੂੰ ਰੀਫਿਊਜਲ ਆ ਗਈ। ਇਸ ਗੱਲ ਤੋਂ ਵਿੱਕੀ ਪ੍ਰੇਸ਼ਾਨ ਰਹਿਣ ਲੱਗਾ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਰੇਲਵੇ ਪੁਲੀਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਇੱਕ ਛੋਟਾ ਭਰਾ ਛੱਡ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।