ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਐੱਸ. ਏ. ਐੱਸ. ਨਗਰ 22 ਨਵੰਬਰ ,ਬੋਲੇ ਪੰਜਾਬ ਬਿਊਰੋ ;
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਮਨਾਇਆ ਗਿਆ । ਜਨਮ ਦਿਹਾੜੇ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਦੇ ਢਾਡੀ ਜਥੇ ਨੇ ਮਾਤਾ ਗੁਜਰ ਕੌਰ ਜੀ ਦਾ ਜੀਵਨ ਬ੍ਰਿਤਾਂਤ ਸੁਣਾਉਂਦੇ ਹੋਏ ਦੱਸਿਆ ਕਿ ਉਨਾਂ ਦਾ ਜਨਮ 1624ਈ ਵਿਚ ਭਾਈ ਲਾਲ ਚੰਦ ਜੀ ਦੇ ਗ੍ਰਹਿ ਵਿੱਖੇ ਮਾਤਾ ਬਿਸ਼ਨ ਕੌਰ ਜੀ ਦੇ ਕੁੱਖੋ ਹੋਇਆ। ਉਨਾਂ ਇਹ ਵੀ ਦੱਸਿਆ ਕਿ ਮਾਤਾ ਜੀ ਨੂੰ ਸ੍ਰੀ ਗੁਰੂ ਤੇਗ ਤੇਗ ਬਹਾਦਰ ਸਾਹਿਬ ਜੀ ਦੇ ਮਹਿਲ, ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਚਾਰ ਸਾਹਿਬਜਾਦਿਆਂ ਦੇ ਦਾਦੀ ਜੀ ਹੋਣ ਦੇ ਮਾਣ ਪਾਪਤ ਹੈ। ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਨੇ ਆਪਣੇ ਪ੍ਰਵਚਣਾ ਰਾਹੀ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਵਲੋ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਗੁਰਦਿਆਲ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜੁਝਾਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।