ਪੰਜਾਬ ‘ਚ ਨੌਜਵਾਨ ਭਾਜਪਾ ਆਗੂ ਦਾ ਕਤਲ

ਪੰਜਾਬ

ਪੰਜਾਬ ‘ਚ ਨੌਜਵਾਨ ਭਾਜਪਾ ਆਗੂ ਦਾ ਕਤਲ


ਸੁਲਤਾਨਪੁਰ ਲੋਧੀ, 22 ਨਵੰਬਰ,ਬੋਲੇ ਪੰਜਾਬ ਬਿਊਰੋ :


ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਨੌਜਵਾਨ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਹਨ। ਉਹਨਾਂ ਉੱਤੇ ਵੀ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਹੋਇਆ ਹੈ। 
ਮ੍ਰਿਤਕ ਨੌਜਵਾਨ ਹਨੀ ਕੁਮਾਰ ਉਰਫ ਨੰਨੂ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਵਿੰਗ ਦਾ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਦੱਸਿਆ ਜਾ ਰਿਹਾ, ਜਿਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪੰਜ-ਛੇ ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਨੀ ਕੁਮਾਰ ਦਾ ਕਤਲ ਕੀਤਾ ਗਿਆ ਹੈ।ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।ਮੌਕੇ ਤੇ ਪੁਲਿਸ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਛਾਪੇਮਾਰੀ ਆਰੰਭ ਦਿੱਤੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।