ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ
ਰਾਜਪੁਰਾ 22 ਨਵੰਬਰ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਾ: ਰਵਿੰਦਰਪਾਲ ਸਿੰਘ ਡਿਪਟੀ ਡੀਈਓ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਚਲ ਰਹੇ ਮਾਸ ਕਾਊਂਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਇੰਚਾਰਜ ਸੰਗੀਤਾ ਵਰਮਾ ਦੀ ਅਗਵਾਈ ਵਿੱਚ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ ਗਈ। ਸੰਗੀਤਾ ਵਰਮਾ ਨੇ ਦੱਸਿਆ ਕਿ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਬਲਾਕ ਰਾਜਪੁਰਾ-2 ਦੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਲਈ ਅਗਵਾਈ, ਸਵੈ ਰੋਜ਼ਗਾਰ ਲਈ ਸਰਕਾਰਾਂ ਦੀਆਂ ਯੋਜਨਾਵਾਂ, ਜ਼ਿਲ੍ਹਾ ਬਿਊਰੋ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਜ਼ਿਲ੍ਹਾ ਪਟਿਆਲਾ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਲਈ ਮਾਹਿਰ ਅਧਿਆਪਕ ਸੁਮਿਤ ਕੁਮਾਰ ਕੰਪਿਊਟਰ ਫੈਕਲਿਟੀ ਅਤੇ ਚੰਦਰ ਸ਼ੇਖਰ ਕੰਪਿਊਟਰ ਫੈਕਲਿਟੀ ਨੇ ਵਿਦਿਆਰਥੀਆਂ ਦੀ ਕਾਊਂਸਲਿੰਗ ਅਤੇ ਅਗਵਾਈ ਕੀਤੀ। ਕੁਲਦੀਪ ਵਰਮਾ ਸੇਵਾ ਮੁਕਤ ਲੈਕਚਰਾਰ ਅੰਗਰੇਜ਼ੀ ਅਤੇ ਪ੍ਰਧਾਨ ਵਿਦਿਆਰਥੀ ਕਲਿਆਣ ਪ੍ਰੀਸ਼ਦ ਰਾਜਪੁਰਾ ਨੇ ਵਿਦਿਆਰਥੀਆਂ ਨੂੰ ਸਮਾਂ ਰਹਿੰਦੇ ਹੀ ਆਪਣੇ ਜੀਵਨਦਾ ਉਦੇਸ਼ ਨਿਸ਼ਚਿਤਕਰਨ ਅਤੇ ਯੋਗ ਅਗਵਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸਤੋਂ ਇਲਾਵਾ ਹਰਜੀਤ ਕੌਰ, ਗੁਰਪ੍ਰੀਤ ਕੌਰ, ਸੋਨੀਆ ਰਾਣੀ, ਰੋਜੀ ਭਟੇਜਾ ਅਤੇ ਹੋਰ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ, ਉਹਨਾਂ ਲਈ ਲੋੜੀਂਦੀ ਅਕਾਦਮਿਕ ਅਤੇ ਵੋਕੇਸ਼ਨਲ ਸਿੱਖਿਆ, ਇਹਨਾਂ ਨਾਲ ਸੰਬੰਧਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਕੈਰੀਅਰ ਸਬੰਧੀ ਵੀ ਮਹਿਮਾਨਾਂ ਤੋਂ ਸਵਾਲ ਪੁੱਛੇ।