ਨੌਜਵਾਨ ਸਰਪੰਚ ਵਿਕਾਸ ਦਾ ਕਰਨਗੇ ਨਿੱਗਰ ਉਪਰਾਲਾ ਅਤੇ ਕੱਢਣਗੇ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਤੋਂ ਬਾਹਰ : ਕੁਲਵੰਤ ਸਿੰਘ
ਮੋਹਾਲੀ 22 ਨਵੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਨੌਜਵਾਨ ਸਰਪੰਚ ਬਣੇ ਹਨ, ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ ਤੋਂ ਭਜਾਉਣ ਲਈ ਨਿੱਗਰ ਯਤਨ ਵੀ ਕਰਨਗੇ, ਇਹ ਗੱਲ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਨ ਲਈ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ,
ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ਵਿੱਚ ਵਿਸ਼ਵਾਸ ਰੱਖਣ ਵਾਲੇ ਸਰਪੰਚ ਚੁਣੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਚੁਣੇ ਗਏ ਨੌਜਵਾਨ ਸਰਪੰਚਾਂ ਨੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਵੀ ਸ਼ੁਰੂ ਕਰ ਦਿੱਤੇ ਹਨ ਅਤੇ ਅੱਜ ਪਿੰਡ ਬੱਲੋਮਾਜਰਾ ਦੀ ਫਿਰਨੀ ਨੂੰ ਪੱਕਿਆ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਅਤੇ ਇਸ ਦੀ ਲੰਬਾਈ ਇਕ ਕਿਲੋਮੀਟਰ ਅਤੇ ਚੌੜਾਈ ਲਗਭਗ 11 ਫੁੱਟ ਹੈ। ਇਸ ਨੂੰ ਬਣਾਉਣ ਤੇ 28 ਲੱਖ ਰੁਪਏ ਦਾ ਖਰਚ ਆਵੇਗਾ ਅਤੇ ਪਿੰਡ ਫਿਰਨੀ ਨੂੰ 60 ਐਮ.ਐਮ ਦੀਆਂ ਇੰਟਰਲੋਕ ਟਾਈਲਾਂ /ਪੇਵਰ ਬਲਾਕ ਨਾਲ ਪੱਕਾ ਕੀਤਾ ਜਾਵੇਗਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਇਹ ਗੱਲ ਪਹਿਲਾਂ ਯਕੀਨੀ ਬਣਾਈ ਜਾਂਦੀ ਹੈ ਕਿ ਸ਼ੁਰੂ ਕੀਤਾ ਗਿਆ ਕੰਮ ਤੈਅ ਕੀਤੇ ਗਏ ਸਮੇਂ ਸੀਮਾ ਦੇ ਵਿੱਚ ਖਤਮ ਕੀਤਾ ਜਾਵੇ, ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਪਿੰਡ ਬੱਲੋਮਾਜਰਾ ਦੀ ਫਿਰਨੀ ਦਾ ਕੰਮ ਲਗਭਗ ਦੋ ਮਹੀਨਿਆਂ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ, ਇਸ ਮੌਕੇ ਤੇ ਮੌਜੂਦ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਗੁਰਜਿੰਦਰ ਸਿੰਘ ਅਤੇ ਹੋਰ ਜਿਹੜੇ ਮੈਂਬਰ ਪੰਚਾਇਤ ਬਣੇ ਹਨ, ਸਭਨਾਂ ਨੂੰ ਉਹ ਮੁਬਾਰਕਬਾਦ ਦਿੰਦੇ ਹਨ, ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਅਤੇ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪਿੰਡ ਦੇ ਲੋਕਾਂ ਨੇ ਇਹਨਾਂ ਦੇ ਮੋਢਿਆਂ ਉੱਪਰ ਜਿੰਮੇਵਾਰੀ ਪਾਈ ਹੈ, ਉਸਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ 50,000 ਤੋਂ ਵੀ ਵੱਧ ਨੌਜਵਾਨ ਨੌਜਵਾਨਾਂ ਨੂੰ ਢਾਈ ਸਾਲਾਂ ਦੇ ਵਿੱਚ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ, ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਸਰਕਾਰ ਬਣਦਿਆਂ ਹੀ 600 ਯੂਨਿਟ ਬਿਜਲੀ ਮੁਆਫ ਕਰਨ ਦਾ ਲਾਭ ਅੱਜ ਪੰਜਾਬ ਦੇ 80 % ਪਰਿਵਾਰ ਫਾਇਦਾ ਉਠਾ ਰਹੇ ਹਨ ਅਤੇ ਨਸ਼ਿਆਂ ਦੀ ਲਾਹਨਤ ਨੂੰ ਦੂਰ ਕਰਨ ਦੇ ਲਈ ਵੀ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਇੱਕ ਵਾਅਦਾ ਕਿ ਬੀਬੀਆਂ ਨੂੰ 1000 ਪ੍ਰਤੀ ਮਹੀਨਾ ਦਿੱਤਾ ਜਾਵੇਗਾ, ਉਹ ਵੀ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਪੂਰਾ ਕਰ ਲਿਆ ਜਾਵੇਗਾ।ਇਸ ਮੌਕੇ ਤੇ ਗੁਰਜਿੰਦਰ ਸਿੰਘ- ਸਰਪੰਚ, ਜਸਵੀਰ ਕੌਰ, ਸੁਰਜਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ (ਸਾਰੇ ਮੈਂਬਰ ਪੰਚਾਇਤ), ਬਲਜੀਤ ਸਿੰਘ, ਨੰਬਰਦਾਰ, ਮਨਜੀਤ ਸਿੰਘ ਬਲਵੀਰ ਸਿੰਘ ਸਰਪੰਚ ਰਾਏਪੁਰ, ਕੁਲਵੀਰ ਸਿੰਘ ਸਰਪੰਚ ਬਰਿਆਲੀ,
ਕੁਲਦੀਪ ਸਿੰਘ ਸਮਾਣਾ
, ਡਾਕਟਰ ਕੁਲਦੀਪ ਸਿੰਘ
,ਅਕਬਿੰਦਰ ਸਿੰਘ ਗੋਸਲ
,ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ,ਤਰਲੋਚਨ ਸਿੰਘ
,ਮਨਪ੍ਰੀਤ ਸਿੰਘ,ਗੁਰਵਿੰਦਰ ਸਿੰਘ ਪਿੰਕੀ,ਵਿਸ਼ਾਲ ਸਿੰਘ,ਗੁਰਪ੍ਰੀਤ ਸਿੰਘ ਬਲਿਆਲੀ,ਰਾਜਿੰਦਰ ਸਿੰਘ ਰਾਜੂ- ਸਰਪੰਚ ਬੜ ਮਾਜਰਾ,ਮਲਕੀਤ ਸਿੰਘ ਬਲਾਕ ਪ੍ਰਧਾਨ,ਅਵਤਾਰ ਸਿੰਘ ਝਾਮਪੁਰ
ਅਮਨ ਸਿੱਧੂ, ਵੀ ਹਾਜ਼ਰ ਸਨ