ਇੱਕੋ ਪਰਿਵਾਰ ਦੀਆਂ ਤਿੰਨ ਧੀਆਂ ਸਰਕਾਰੀ ਨੌਕਰੀ ਲੱਗਣ ਤੇ ਪ੍ਰਿੰਸੀਪਲ ਬੁੱਧਰਾਮ ਵੱਲੋਂ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ

ਇੱਕੋ ਪਰਿਵਾਰ ਦੀਆਂ ਤਿੰਨ ਧੀਆਂ ਸਰਕਾਰੀ ਨੌਕਰੀ ਲੱਗਣ ਤੇ ਪ੍ਰਿੰਸੀਪਲ ਬੁੱਧਰਾਮ ਵੱਲੋਂ ਪਰਿਵਾਰ ਨੂੰ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ :

ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਬੋਹਾ ਕਸਬਾ ਦੀਆਂ ਇੱਕੋ ਪਰਿਵਾਰ ਦੀਆਂ ਤਿੰਨ ਧੀਆਂ ਨੂੰ ਸਰਕਾਰੀ ਨੌਕਰੀ ਮਿਲਣ ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬੁੱਧਰਾਮ ਵੱਲੋਂ ਜੀਤਾ ਰਾਮ ਲਾਲਕਾ ਜੋ ਕਿ ਇੱਕ ਬਿਜਲੀ ਮੁਲਾਜ਼ਮ ਹਨ ਦੇ ਗ੍ਰਹਿ ਵਿਖੇ ਪਹੁੰਚ ਕੀਤੀ ਗਈ। ਇਸ ਮੌਕੇ ਉਹਨਾਂ ਨੇ ਪਰਿਵਾਰ ਨੂੰ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪਰਿਵਾਰ ਵਿੱਚੋਂ ਮਿਲੀ ਸੰਸਕਾਰੀ ਸਿੱਖਿਆ ਅਤੇ ਚੰਗੇ ਅਧਿਆਪਕਾਂ ਦੇ ਚੰਡੇ ਹੋਣਹਾਰ ਬੱਚੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ ਵਿੱਚ ਮੋਹਰੀ ਭੂਮਿਕਾ ਅਦਾ ਕਰਦੇ ਹਨ। ਇਸ ਮੌਕੇ ਉਹਨਾਂ ਨੇ ਬਿਜਲੀ ਮੁਲਾਜ਼ਮ ਜੀਤਾ ਰਾਮ ਲਾਲਕਾ, ਉਹਨਾਂ ਦੀ ਪਤਨੀ ਮਹਿੰਦਰੋ ਕੌਰ, ਬੇਟਾ ਅਕਾਸ਼ਦੀਪ ਸਿੰਘ, ਬੇਟੀ ਸਾਇੰਸ ਮਿਸਟ੍ਰੈਸ ਰੇਖਾ ਰਾਣੀ, ਸਟਾਫ ਨਰਸ ਗਗਨਦੀਪ ਕੌਰ, ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਪੂਜਾ ਰਾਣੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਮਨੁੱਖ ਆਪਣੇ ਬੱਚਿਆਂ ਨੂੰ ਜੀਤਾ ਲਾਲਕਾ ਵਾਂਗ ਵੱਧ ਤੋਂ ਵੱਧ ਪੜ੍ਹਾ ਲਿਖਾ ਕੇ ਕਾਬਿਲ ਅਤੇ ਨੇਕ , ਆਰਥਿਕ ਪੱਖ ਤੋਂ ਮਜ਼ਬੂਤ ਬਣਾਉਣ ਦੇ ਨਾਲ ਨਾਲ ਦੇਸ਼ ਦੀ ਤਰੱਕੀ ਵਿੱਚ ਵੱਡਾ ਹਿੱਸਾ ਪਾ ਸਕਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਵਰਕਰ, ਬਲਾਕ ਪ੍ਰਧਾਨ ਅਤੇ ਨਗਰ ਪੰਚਾਇਤ ਦੀ ਨੁਮਾਇੰਦਗੀ ਕਰ ਰਹੇ ਕਮਲਜੀਤ ਸਿੰਘ ਬਾਵਾ ਤੇ ਹੋਰ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।