ਨੈਸ਼ਨਲ ਸਕੂਲ ਖੇਡਾਂ: ਬਾਸਕਟਬਾਲ ਅੰਡਰ-19, ਨਾਕ-ਆਉਟ ਮੁਕਾਬਲੇ 24 ਨਵੰਬਰ ਤੋਂ

ਖੇਡਾਂ ਪੰਜਾਬ

ਪੰਜਾਬ ਦੇ ਲੜਕੇ ਅਤੇ ਲੜਕੀਆਂ ਪ੍ਰੀ-ਕੁਆਰਟਰ ਫਾਈਨਲ ਵਿੱਚ

ਲੀਗ ਮੈਚਾਂ ਦੀ ਸਮਾਪਤੀ ਤੋਂ ਬਾਅਦ ਰਾਸ਼ਟਰੀ ਏਕਤਾ ਦਾ ਪ੍ਰਗਟਾਵਾ ਹੋਇਆ ਕੈਂਪ ਫਾਇਰ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਗੀਤਾਂ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਰਾਹੀਂ

ਖਿਡਾਰੀਆਂ ਨੇ ਇੱਕ ਦੂਜੇ ਦੇ ਰਾਜ ਦੇ ਲੋਕ ਨਾਚ ਨਾਲ ਪੇਸ਼ਕਾਰੀ ਕਰਕੇ ਆਪਣਾ ਅਨੇਕਤਾ ਵਿੱਚ ਏਕਤਾ ਦਾ ਪ੍ਰਗਟਾਵਾ ਕੀਤਾ

ਪਟਿਆਲਾ 23 ਨਵੰਬਰ ,ਬੋਲੇ ਪੰਜਾਬ ਬਿਊਰੋ :

ਸਕੂਲ ਗੇਮਜ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਵੱਲੋਂ ਕਰਵਾਈਆਂ ਜਾਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ 2024-25 ਦੇ ਬਾਸਕਟਬਾਲ ਅੰਡਰ-19 ਲੜਕੇ ਅਤੇ ਲੜਕੀਆਂ ਦਾ ਟੂਰਨਾਮੈਂਟ ਪੰਜਾਬ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿਖੇ ਅਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਮਿਡਲ ਬ੍ਰਾਂਚ ਪੰਜਾਬੀ ਬਾਗ ਵਿੱਚ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ ਬਾਸਕਟਬਾਲ ਦੇ ਲੜਕਿਆਂ ਅੰਡਰ-19 ਦੀਆਂ 32 ਟੀਮਾਂ ਅਤੇ ਲੜਕੀਆਂ ਅੰਡਰ-19 ਦੀਆਂ 30 ਟੀਮਾਂ ਦੇ ਲੀਗ ਮੁਕਾਬਲੇ ਸਮਾਪਤ ਹੋ ਗਏ ਹਨ। ਹੁਣ ਪ੍ਰੀ-ਕੁਆਰਟਰ ਫਾਈਨਲ ਵਿੱਚ ਦਾਖਲ ਹੋਣ ਵਾਲੀਆਂ ਟੀਮਾਂ ਨਾਕ-ਆਉਟ ਮੈਚ ਖੇਡਣਗੀਆਂ। ਅਮਰਜੋਤ ਸਿੰਘ ਕੋਚ ਨੇ ਦੱਸਿਆ ਕਿ ਪੰਜਾਬ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਦੋਵੇਂ ਟੀਮਾਂ ਨੇ ਪ੍ਰੀ-ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਐਸਪੀਡੀ ਚੰਦ ਸਿੰਘ ਜਲੰਧਰ, ਡੀਐਸਪੀ ਰਣਜੀਤ ਸਿੰਘ, ਸਰਦਾਰਾ ਸਿੰਘ ਕੋਚ ਵਾਲੀਬਾਲ, ਪ੍ਰਿੰਸੀਪਲ ਮਨਮੋਹਨ ਸਿੰਘ ਬਾਠ ਨੇ ਉਚੇਚੇ ਤੌਰ ਤੇ ਖੇਡ ਗਰਾਉਂਡ ਵਿੱਚ ਪਹੁੰਚ ਕੇ ਨੌਜਵਾਨ ਬਾਸਕਟਬਾਲ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।


ਟੂਰਨਾਮੈਂਟ ਆਰਗੇਨਾਈਜ਼ਿੰਗ ਇੰਚਾਰਜ ਜਸਪਾਲ ਸਿੰਘ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਮੰਡੌਰ ਨੇ ਦੱਸਿਆ ਕਿ ਲੀਗ ਮੈਚਾਂ ਦੀ ਸਮਾਪਤੀ ਉਪਰੰਤ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਰਾਸ਼ਟਰੀ ਏਕਤਾ ਦੀ ਭਾਵਨਾ ਦਰਸਾਉਣ ਲਈ ਇੱਕ ਸਮਾਗਮ ਕੀਤਾ ਜਿਸ ਵਿੱਚ ਹਰੇਕ ਰਾਜ ਦੀ ਟੀਮ ਨੇ ਆਪਣੇ ਰਾਜ ਦੇ ਲੋਕ ਗੀਤ ਅਤੇ ਲੋਕ ਨਾਚ ਪੇਸ਼ ਕੀਤੇ। ਖਿਡਾਰੀਆਂ ਨੇ ਦੂਜੇ ਰਾਜਾਂ ਦੇ ਰੋਕ ਗੀਤਾਂ ਨੂੰ ਗਾਇਆ ਵੀ ਅਤੇ ਲੋਕ ਨਾਚਾਂ ਤੇ ਨੱਚਣ ਦਾ ਅਨੰਦ ਵੀ ਮਾਣਿਆ। ਇਸਤੋਂ ਇਲਾਵਾ ਪਟਿਆਲਾ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਗੀਤ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਤੇ ਪੁਨੀਤ ਚੋਪੜਾ ਫਿਜੀਕਲ ਲੈਕਚਰਾਰ, ਦਲਜੀਤ ਸਿੰਘ ਜਿਲ੍ਹਾ ਸਪੋਰਟਸ ਕੋਆਰਡੀਨੇਟਰ, ਪ੍ਰਿੰਸੀਪਲ ਮਨੋਹਰ ਲਾਲ ਸਿੰਗਲਾ, ਪ੍ਰਿੰਸੀਪਲ ਡਾ: ਰਜਨੀਸ਼ ਗੁਪਤਾ, ਪ੍ਰਿੰਸੀਪਲ ਵਿਜੈ ਕਪੂਰ, ਹੈਡ ਮਾਸਟਰ ਜੀਵਨ ਕੁਮਾਰ, ਨਾਇਬ ਸਿੰਘ ਹੈਡ ਮਾਸਟਰ ਖੇੜੀ ਗੰਡਿਆਂ, ਪ੍ਰਿੰਸੀਪਲ ਪੰਕਜ ਸੇਠੀ, ਚਰਨਜੀਤ ਸਿੰਘ ਭੁੱਲਰ, ਪ੍ਰਿੰਸੀਪਲ ਜੱਗਾ ਸਿੰਘ, ਪ੍ਰਿੰਸੀਪਲ ਰਾਕੇਸ਼ ਕੁਮਾਰ ਬੱਬਰ, ਪ੍ਰਿੰਸੀਪਲ ਡਾ: ਕਰਮਜੀਤ ਕੌਰ, ਪ੍ਰਿੰਸੀਪਲ ਮਨਦੀਪ ਕੌਰ ਅੰਟਾਲ, ਅਮਰਜੋਤ ਸਿੰਘ ਕੋਚ, ਗਗਨਦੀਪ ਕੌਰ, ਗੁਰਮੀਤ ਸਿੰਘ ਕੋਚ, ਬਲਵਿੰਦਰ ਸਿੰਘ ਜੱਸਲ, ਰਜਿੰਦਰ ਸੈਣੀ, ਪ੍ਰਿੰਸੀਪਲ ਰਾਜੇਸ਼ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ, ਪਵਨ ਸ਼ਰਮਾ , ਹਰਪ੍ਰੀਤ ਸਿੰਘ, ਅਮਿਤ ਕੁਮਾਰ, ਹਰੀਸ਼ ਰਾਵਤ, ਰਜਿੰਦਰ ਸਿੰਘ ਚਾਨੀ, ਮਨਮੋਹਨ ਸਿੰਘ, ਜਸਵਿੰਦਰ ਸਿੰਘ ਗੱਜੂ ਮਾਜਰਾ ਬਲਕਾਰ ਸਿੰਘ, ਰਾਕੇਸ਼ ਕੁਮਾਰ ਲਚਕਾਣੀ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਮਾਨ , ਅਰਸ਼ਦ ਖਾਨ, ਸਤਵਿੰਦਰ ਸਿੰਘ ਚੀਮਾ, ਗੁਰਵਿੰਦਰ ਸਿੰਘ ਖੱਟੜਾ, ਮੋਹਿਤ ਕੁਮਾਰ, ਮਨਪ੍ਰੀਤ ਸਿੰਘ ਕੰਪਿਊਟਰ ਫੈਕਲਟੀ ਹਾਜ਼ਰ ਸਨ।

ਲੀਗ ਮੈਚਾਂ ਦੇ ਨਤੀਜੇ:

ਲੜਕਿਆਂ ਦੇ ਮੁਕਾਬਲਿਆਂ ਵਿੱਚ ਦਿੱਲੀ ਨੇ ਡੀਏਵੀ ਨੂੰ 78-50, ਹਰਿਆਣਾ ਨੇ ਪੌਂਡੀਚੇਰੀ ਨੂੰ 57-15, ਰਾਜਸਥਾਨ ਨੇ ਆਈਬੀਐਸਓ ਨੂੰ 60-20, ਹਿਮਾਚਲ ਪ੍ਰਦੇਸ਼ ਨੇ ਪੱਛਮੀ ਬੰਗਾਲ ਨੂੰ 67-55, ਉੜੀਸਾ ਨੇ ਸੀਬੀਐਸਈ ਨੂੰ 33-14, ਤਮਿਲਨਾਡੂ ਨੇ ਤੇਲਨਗਾਨਾ ਨੂੰ 82-43, ਮੱਧ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ, 56-37, ਪੰਜਾਬ ਨੇ ਉੱਤਰਾਖੰਡ ਨੂੰ 52-10, ਚੰਡੀਗੜ੍ਹ ਨੇ ਨਵੋਦਿਆ ਵਿਦਿਆਲਿਆ ਨੂੰ 50-14, ਹਿਮਾਚਲ ਪ੍ਰਦੇਸ਼ ਨੇ ਸੀਬੀਐਸਈ ਨੂੰ 78-66, ਵਿਦਿਆ ਭਾਰਤੀ ਨੇ ਸੀਬੀਐਸਈ ਨੂੰ, 45-19, ਮਹਾਰਾਸ਼ਟਰ ਨੇ ਗੁਜਰਾਤ ਨੂੰ, 62-33, ਸੀਆਈਐਸਸੀਈ ਨੇ ਛੱਤੀਸਗੜ੍ਹ ਨੂੰ 64-50, ਆਂਧਰਾ ਪ੍ਰਦੇਸ਼ ਨੇ ਜੰਮੂ ਕਸ਼ਮੀਰ ਨੂੰ 33-27, ਬਿਹਾਰ ਨੇ ਉੱਤਰ ਪ੍ਰਦੇਸ਼ ਨੂੰ 45-18 ਨਾਲ ਹਰਾਇਆ।

ਲੜਕੀਆਂ ਦੇ ਮੁਕਾਬਲਿਆਂ ਵਿੱਚ ਮਹਾਰਾਸ਼ਟਰ ਨੇ ਸੀਬੀਐਸਈ ਨੂੰ 34-13, ਤਾਮਿਲਨਾਡੂ ਨੇ ਉੱਤਰਾਖੰਡ ਨੂੰ 54-12, ਹਰਿਆਣਾ ਨੇ ਵਿਦਿਆ ਭਾਰਤੀ ਨੂੰ 45-07, ਮੱਧ ਪ੍ਰਦੇਸ਼ ਨੇ ਮੇਘਾਲਿਆਂ ਨੂੰ 44-20, ਚੰਡੀਗੜ੍ਹ ਨੇ ਜੰਮੂ ਕਸ਼ਮੀਰ ਨੂੰ 24-3, ਸੀਆਈਐਸਸੀਈ ਨੇ ਉੱਤਰ ਪ੍ਰਦੇਸ਼ ਨੂੰ 39-31, ਕਰਨਾਟਕਾ ਨੇ ਦਿੱਲੀ ਨੂੰ 41-19, ਪੰਜਾਬ ਨੇ ਰਾਜਸਥਾਨ ਨੂੰ 74-56, ਕੇਰਲਾ ਨੇ ਨਵੋਦਿਆ ਵਿਦਿਆਲਿਆਂ ਨੂੰ 45-5, ਉੱਤਰ ਪ੍ਰਦੇਸ਼ ਨੇ ਬਿਹਾਰ ਨੂੰ 39-9, ਉੱਤਰਾਖੰਡ ਨੇ ਨਵੋਦਿਆ ਵਿਦਿਆਲਿਆਂ ਨੂੰ 35-25, ਆਂਧਰਾ ਪ੍ਰਦੇਸ਼ ਨੇ ਸੀਬੀਐਸਈ ਨੂੰ 33-29 ਨਾਲ ਹਰਾਇਆ।

Leave a Reply

Your email address will not be published. Required fields are marked *