ਸੁਖਬੀਰ ਵਾਲਾ ਮਾਮਲਾ ਵੱਡਾ ਹੈ ਦੁਨੀਆਂ ਭਰ ਦੀਆਂ ਨਜ਼ਰਾਂ ਇਸ ਉੱਪਰ ਲੱਗੀਆਂ ਹੋਈਆਂ ਹਨ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਅਮ੍ਰਿਤਸਰ 23 ਨਵੰਬਰ ,ਬੋਲੇ ਪੰਜਾਬ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫੈਸਲਾ ਲਿਆ ਜਾਵੇਗਾ। ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਵਲੋ ਕਰਵਾਈ ਸਿੱਖ ਵਿਿਦਅਕ ਕਾਂਨਫਰੰਸ ਵਿਚ ਭਾਗ ਲੈਣ ਤੋ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਹ ਮਾਮਲਾ ਵੱਡਾ ਹੈ ਤੇ ਦੁਨੀਆਂ ਭਰ ਦੇ ਸਿੱਖਾਂ ਦੀਆਂ ਨਜਰਾਂ ਇਸ ਫੈਸਲੇ ਵਲ ਲਗੀਆਂ ਹੋਇਆ ਹਨ। ਸੁਖਬੀਰ ਸਿੰਘ ਬਾਦਲ ਵਲੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿਚ ਉਨਾਂ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਉਨਾਂ ਦੇ ਮਾਮਲੇ ਤੇ ਜਲਦ ਸੁਣਵਾਈ ਕੀਤੀ ਜਾਵੇ।ਜਥੇਦਾਰ ਨੇ ਅਗੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਬਿਨਾ ਪੰਜਾਬ ਦਾ ਵਿਕਾਸ ਨਹੀ ਹੋ ਸਕਦਾ। ਪਾਰਟੀ ਤਾਕਤਵਰ ਹੋਵੇਗੀ ਤਾਂ ਪੰਜਾਬੀ ਤੇ ਪੰਜਾਬ ਮਜਬੂਤ ਹੋਵੇਗਾ। ਪੰਜਾਬੀਆਂ ਦੇ ਹਕ ਹਕੂਕ ਸੁਰਖਿਅਤ ਰਹਿਣਗੇ। ਜਥੇਦਾਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬੀਆਂ ਦੇ ਹਕ ਦੀ ਗਲ ਕਰਦਾ ਰਿਹਾ ਹੈ ਤੇ ਕਰਦਾ ਰਹੇਗਾ।