ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ
ਖਨੌਰੀ, 25 ਨਵੰਬਰ,ਬੋਲੇ ਪੰਜਾਬ ਬਿਊਰੋ :
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਰਨ ਵਰਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਲਾਸ਼ ਖਨੌਰੀ ਬਾਰਡਰ ਵਿਖੇ ਰੱਖੀ ਜਾਵੇਗੀ ਅਤੇ ਉਸ ਤੋਂ ਬਾਅਦ ਇੱਕ ਹੋਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ’ਤੇ ਬੈਠਣਗੇ। ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।