ਲੁਧਿਆਣਾ ਵਿਖੇ ਬੀਅਰ ਪੀਣ ਤੋਂ ਮਨ੍ਹਾ ਕਰਨ ‘ਤੇ ਦੋਸਤਾਂ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਲੁਧਿਆਣਾ, 25 ਨਵੰਬਰ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਰੇਲਵੇ ਸਟੇਸ਼ਨ ਦੇ ਸਾਹਮਣੇ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਦੋਸਤਾਂ ਨੇ ਕਮਲਦੀਪ ਨੂੰ ਬੀਅਰ ਪੀਣ ਲਈ ਕਿਹਾ ਪਰ ਮ੍ਰਿਤਕ ਨੇ ਉਨ੍ਹਾਂ ਨੂੰ ਬੀਅਰ ਪੀਣ ਤੋਂ ਇਨਕਾਰ ਕਰ ਦਿੱਤਾ।
ਜਿਸ ਕਾਰਨ ਨੌਜਵਾਨਾਂ ‘ਚ ਝਗੜਾ ਹੋ ਗਿਆ ਅਤੇ ਗੁੱਸੇ ‘ਚ ਮ੍ਰਿਤਕ ਦੇ ਦੋਸਤਾਂ ਨੇ ਕਮਲਦੀਪ ਦੇ ਸਿਰ ‘ਤੇ ਬੇਸਬਾਲ ਦੇ ਬੈਟ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲੀਸ ਅਨੁਸਾਰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।