ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

Uncategorized

ਤਰਨਤਾਰਨ ’ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ 25 ਨਵੰਬਰ ,ਬੋਲੇ ਪੰਜਾਬ ਬਿਊਰੋ :

ਮਿਲੀ ਜਾਣਕਾਰੀ ਮੁਤਾਬਿਕ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ’ਚ ਨੌਜਵਾਨ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਕਤ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮਾਮਲੇ ਸਬੰਧੀ ਥਾਣਾ ਸਰਹਾਲੀ ਦੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਿਕ ਅਜੇ ਤੱਕ ਇਸ ਕਤਲ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਕਿਹਾ ਕਿ ਜਲਦ ਹੀ ਮਾਮਲੇ ਦੀ ਪੜਤਾਲ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇਗਾ।ਉਥੇ ਹੀ ਪੁੱਤਰ ਦੇ ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਆਪਣੇ ਪਰਿਵਾਰ ਦਾ ਇੱਕਲੌਤਾ ਪੁੱਤਰ ਸੀ ਅਤੇ ਕਬੱਡੀ ਖੇਡਦਾ ਸੀ। ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ। ਪਰਿਵਾਰ ਨੇ ਦੱਸਿਆ ਕਿ ਉਸ ਦਾ ਡੇਢ ਮਹੀਨਾ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਮ੍ਰਿਤਕ ਕਬੱਡੀ ਖਿਡਾਰੀ ਦੇ ਪਿਤਾ ਬੱਸ ਡਰਾਈਵਰੀ ਕਰਦੇ ਹਨ। ਕਤਲ ਦੀ ਖਬਰ ਤੋਂ ਆਹਤ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।ਉਧਰ ਮੌਕੇ ’ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਗੁਰਕ੍ਰਿਪਾਲ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।